ਬੀਤੇ ਦਿਨੀਂ ਮਾਝਾ ਮਾਲਵਾ ਨੂੰ ਜੋੜਨ ਵਾਲੇ ਫਿਰੋਜ਼ਪੁਰ ਦੇ ਬੰਡਾਲਾ ਪੁੱਲ ਉੱਪਰ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦਿੱਤਾ ਜਾ ਰਿਹਾ ਸੀ, ਫਿਰੋਜ਼ਪੁਰ ਦੇ ਬੰਡਾਲਾ ਪੁੱਲ ਤੋਂ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦੇ ਰਹੇ 25 ਦੇ ਕਰੀਬ ਲੋਕਾਂ ਨੂੰ ਪੁਲਿਸ ਵੱਲੋਂ ਗਿਰਫਤਾਰ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਕੁੱਝ ਲੋਕਾਂ ਨੂੰ ਅੱਜ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜਦੂਰ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬੰਡਾਲਾ ਪੁੱਲ ਤੇ ਸ਼ਾਤਮਈ ਧਰਨਾ ਦੇ ਰਹੇ ਸਨ। ਪਰ ਪੁਲਿਸ ਨੇ ਧੱਕੇ ਨਾਲ ਉਨ੍ਹਾਂ ਨੂੰ ਗਿਰਫਤਾਰ ਕਰ ਜੇਲ੍ਹ ਵਿੱਚ ਸੁਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 25 ਲੋਕਾਂ ਨੂੰ ਗਿਰਫਤਾਰ ਕੀਤਾ ਸੀ ਜਿਨ੍ਹਾਂ ਵਿਚੋਂ 4 ਨੌਜਵਾਨ 12ਵੀਂ ਕਲਾਸ ਦੇ ਵਿਦਿਆਰਥੀ ਸਨ। ਜਿਨ੍ਹਾਂ ਨੂੰ ਬੀਤੇ ਦਿਨੀਂ ਰਿਹਾਅ ਕਰ ਦਿੱਤਾ ਗਿਆ ਸੀ ਅਤੇ 4 ਲੋਕ ਕੱਲ੍ਹ ਰਿਹਾਅ ਕੀਤੇ ਗਏ ਹਨ। ਇਸੇ ਤਰ੍ਹਾਂ 14 ਬੰਦੇ ਅੱਜ ਰਿਹਾਅ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਤਿੰਨ ਬੰਦੇ ਹਾਲੇ ਜੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਪੁਲਿਸ ਨੇ ਜਿੰਨੇ ਵੀ ਲੋਕ ਰਿਹਾਅ ਕੀਤੇ ਹਨ। ਉਨ੍ਹਾਂ ਨੂੰ ਪੁਲਿਸ ਨੇ ਖੁਦ ਨਹੀਂ ਛੱਡਿਆ ਬਲਕਿ ਉਹ ਸਭ ਆਪਣੀਆਂ ਜਮਾਨਤਾਂ ਤੇ ਬਾਹਰ ਆਏ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਪੰਥਕ ਆਗੂਆਂ ਨਾਲ ਬਹੁਤ ਨਰਾਜਗੀ ਹੈ। ਕਿਉਂਕਿ ਇਹਨਾਂ ਵਿਚੋਂ ਕਿਸੇ ਨੇ ਵੀ ਉਨ੍ਹਾਂ ਦੇ ਅਤੇ ਅਮ੍ਰਿਤਪਾਲ ਦੇ ਹੱਕ ਵਿੱਚ ਹਾਂ ਦਾ ਨਾਅਰਾ ਨਹੀਂ ਮਾਰਿਆ ਉਨ੍ਹਾਂ ਕਿਹਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਮ੍ਰਿਤਪਾਲ ਲੋਕਾਂ ਨੂੰ ਕੋਈ ਗਲਤ ਰਾਹੇ ਨਹੀਂ ਪਾ ਰਿਹਾ ਸੀ ਬਲਕਿ ਉਹ ਤਾਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਰਿਹਾ ਹੈ। ਅਤੇ ਨੌਜਵਾਨਾਂ ਦੇ ਨਸ਼ੇ ਛੁਡਾ ਰਿਹਾ ਹੈ।
post by parmvir singh