ਅੰਮ੍ਰਿਤਪਾਲ ਸਿੰਘ ਦਾ ਸਾਥੀ ਅਮਰੀਕ ਸਿੰਘ ਜੰਮੂ ਤੋਂ ਗ੍ਰਿਫਤਾਰ

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਐਲਾਨਿਆ ਹੈ। ਉਹ ਗ੍ਰਿਫਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ ਕੀਤੀ ਹੈ। ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਉਸਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ। ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।

POST BY PARMVIR SINGH

See also  ਡਾ. ਰਾਜ ਕੁਮਾਰ ਨੇ ਕੀਤਾ ਹਲਕੇ ਦਾ ਦੌਰਾ