ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਜੋਗਾ ਸਿੰਘ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੁਲਿਸ ਨੇ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਇਸ ਗ੍ਰਿਫਤਾਰੀ ਸਬੰਧੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਹੁਸ਼ਿਆਰਪੁਰ ਵੱਲੋਂ ਚਲਾਏ ਗਏ ਇੱਕ ਸਾਂਝੇ ਆਪਰੇਸ਼ਨ ਦੌਰਾਨ ਜੋਗਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋਗਾ ਸਿੰਘ ਨੇ ਅੰਮ੍ਰਿਤਪਾਲ ਦੀ ਭੱਜਣ ’ਚ ਮਦਦ ਕੀਤੀ ਸੀ। ਜੋਗਾ ਸਿੰਘ ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਹੈ। ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਫਰਾਰ ਹੋਣ ਸਮੇਂ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਵੀ ਸੀ। 18 ਮਾਰਚ ਤੋਂ28 ਮਾਰਚ ਤੱਕ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਸੀ।

See also  ਪਟਿਆਲਾ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ।