ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਪੁਲਿਸ ਕਮਿਸ਼ਨਰ ਦਾ ਕੀਤਾ ਗਿਆ ਸਨਮਾਨ
ਅੰਮ੍ਰਿਤਸਰ, 23 ਨਵੰਬਰ: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਟ੍ਰੈਫਿਕ ਵਿਵਸਥਾ ਵੱਲੋਂ ਉਚੇਚਾ ਧਿਆਨ ਦੇਣ ਲਈ ਆਖਿਆ, ਜਿਸ ’ਤੇ ਪੁਲਿਸ ਕਮਿਸ਼ਨਰ ਨੇ ਗੰਭੀਰਤਾ ਨਾਲ ਕਾਰਜ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਭੁੱਲਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਗੁਰੂ ਨਗਰੀ ਦੀ ਬੇਹਤਰੀ ਲਈ ਕਾਰਜਸ਼ੀਲ ਅਤੇ ਤਤਪਰ ਰਹਿੰਦੀ ਹੈ ਅਤੇ ਇਸੇ ਤਹਿਤ ਹੀ ਭਵਿੱਖ ਵਿਚ ਵੀ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਕਿਹਾ ਕਿ ਉਹ ਸ਼ਹਿਰ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਹਰ ਪੱਖ ਤੋਂ ਸੰਜੀਦਾ ਭਾਵਨਾ ਨਾਲ ਕਾਰਜ ਕਰਨ ਦਾ ਯਤਨ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਵਤਾਰ ਸਿੰਘ ਵਣਵਾਲਾ, ਸ. ਹਰਪਾਲ ਸਿੰਘ ਜੱਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।
See also  ਸੁਨੀਲ ਜਾਖੜ ਦਾ ਵੱਡਾ ਕਦਮ, 5 ਪਾਰਟੀ ਆਗੂਆਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

Related posts: