ਅੰਮ੍ਰਿਤਸਰ ਵਿਚ ‘ਆਪ’ ਪਾਰਟੀ ਵੱਲੋਂ ਦਾ ਵੱਡਾ ਇੱਕਠ, ਕੇਜਰੀਵਾਲ ਤੇ CM ਮਾਨ ਕਰਨਗੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ 13 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਛੇਹਰਟਾ ਦੇ ਹਾਈਟੈਕ ਸਕੂਲ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇਹ ਪਹਿਲੀ ਰੈਲੀ ਹੋਵੇਗੀ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਸਕੂਲ ਦੇ ਉਦਘਾਟਨ ਤੋਂ ਬਾਅਦ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਸੁੰਦਰੀਕਰਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਰੈਲੀ ਵਾਲੀ ਥਾਂ ‘ਤੇ ਵੱਡਾ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਰੈਲੀ ‘ਚ ਕਰੀਬ 50 ਹਜ਼ਾਰ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ।

ਮੁਲਾਜਮਾਂ ਨੇ ਪਾਇਆ ਭਗਵੰਤ ਮਾਨ ਨੂੰ ਘੇਰਾ! ਪੁਲਿਸ ਨੇ ਚੱਕ ਲਏ ਅਧਿਕਾਰੀ ! ਮਚ ਗਈ ਹਫੜ੍ਹਾ-ਦਫੜ੍ਹੀ

ਇਸ ਰੈਲੀ ਦਾ ਆਯੋਜਨ ਕਰਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗਲ ਵਜਾਏਗੀ।ਛੇਹਰਟਾ ਵਿੱਚ ਸਕੂਲ ਆਫ ਐਮੀਨੈਂਸ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਦੀ ਇਮਾਰਤ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਨੂੰ ਸੌਂਪੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ 13 ਸਤੰਬਰ ਨੂੰ ਇਸ ਸਕੂਲ ਦਾ ਦੌਰਾ ਕਰਨਗੇ।

ਰਿਸ਼ਵਤ ਲੈਣ ਵਾਲਿਆ ਨੇ ਹੁਣ ਕੈਸ਼ ਨਹੀ ! Google Pay ਰਾਹੀ ਰਿਸ਼ਵਤ ਲੈਣੀ ਕੀਤੀ ਸ਼ੁਰੂ !

ਦੂਜੇ ਪਾਸੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ। ਉਦਯੋਗਾਂ ਦੇ ਪਸਾਰ ਲਈ ਸੂਬਾ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਆਹਮੋ-ਸਾਹਮਣੇ ਪ੍ਰੋਗਰਾਮ ਆਯੋਜਿਤ ਕਰਨ ਜਾ ਰਹੀ ਹੈ। ਇਸੇ ਲੜੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 14 ਸਤੰਬਰ ਨੂੰ ਜਲੰਧਰ ਵਿੱਚ ਮੀਟਿੰਗ ਕਰਕੇ ਉਦਯੋਗਪਤੀਆਂ ਨੂੰ ਸੰਬੋਧਨ ਕਰਨਗੇ। ਇਹ ਪ੍ਰੋਗਰਾਮ ਜਲੰਧਰ ਦੇ NH ‘ਤੇ ਸਥਿਤ ਪਿੰਡ ਪਰਾਗਪੁਰ ਦੇ ਸਾਹਮਣੇ ਬਾਥ ਕੈਸਲ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਨੀ ਹੈ।

ਰਿਸ਼ਵਤ ਲੈਣ ਵਾਲਿਆ ਨੇ ਹੁਣ ਕੈਸ਼ ਨਹੀ ! Google Pay ਰਾਹੀ ਰਿਸ਼ਵਤ ਲੈਣੀ ਕੀਤੀ ਸ਼ੁਰੂ !

See also  ਸ਼ਾਹਪੁਰਕੰਡੀ ਡੈਮ 'ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

Related posts: