ਅੰਮ੍ਰਿਤਸਰ ਵਿੱਚ ਕਿਸਾਨਾਂ ਨੇ ਖੋਲ੍ਹਿਆ ਜਾਮ, ਕੱਥੂਨੰਗਲ ਟੋਲ ਪਲਾਜ਼ਾ ਵਿਖੇ ਧਰਨਾ ਲਾਉਣ ਦਾ ਫ਼ੈਸਲਾ ।

ਖ਼ਬਰ ਮਿਲੀ ਹੈ ਕਿ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਲਗਾਏ ਧਰਨੇ ਨੂੰ ਲੈ ਕੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਲਗਾਇਆ ਗਿਆ ਜਾਮ ਫਿਲਹਾਲ ਖੋਲ੍ਹ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

jagjit singh dallewal


ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਕਿਸਾਨਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਪੁਲ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਕਿਸਾਨਾਂ ਦੇ ਧਰਨੇ ਤੋਂ ਬਾਅਦ ਸ਼ਹਿਰ ਵਿੱਚ ਆਉਣ-ਜਾਣ ਵਾਲੇ ਸਾਰੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਰਾਹਤ ਦੀ ਖ਼ਬਰ ਇਹ ਹੈ ਕਿ ਕਿਸਾਨਾਂ ਨੇ ਭੰਡਾਰੀ ਪੁਲ ‘ਤੇ ਲਗਾਇਆ ਜਾਮ ਫਿਲਹਾਲ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ‘ਚ ਰੱਖਦਿਆਂ ਹੁਣ ਕੱਥੂਨੰਗਲ ਟੋਲ ਪਲਾਜ਼ਾ ਵਿਖੇ ਸਵੇਰੇ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

See also  ਆਮ ਆਦਮੀ ਕਲੀਨਿਕਾਂ 'ਚ ਲੈਬਾਰਟਰੀ ਟੈਸਟ ਹੋਏ ਬੰਦ, ਮਰੀਜ਼ਾਂ ਪ੍ਰੇਸ਼ਾਨ