ਅੰਮ੍ਰਿਤਸਰ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦੇ ਚੱਲਿਆ ਗੋਲੀਆ

ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੋਲੀਆਂ ਚੱਲਣ ਦੀ ਆਵਾਜ਼ ਨੂੰ ਲੋਕਾਂ ਨੇ ਸੁਣਿਆ, ਦੱਸਿਆ ਜਾ ਰਿਹਾ ਹੈ ਕੀ ਪੁਰਾਣੀ ਰੰਜਿਸ਼ ਦੇ ਚੱਲਦੇ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ ਏਡੀਸੀਪੀ ਅਭਿਮੰਨਿਊ ਰਾਣਾ ਨੇ ਮੀਡੀਆ ਨੂੰ ਦੱਸਿਆ ਕਿ ਥਾਣਾ ਬੀ ਡਵੀਜ਼ਨ ਦੇ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਵਿੱਖੇ ਇੱਕ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਗਗਨਦੀਪ ਸਿੰਘ ਉਰਫ ਕੁੱਕੂ ਨਾਂ ਦੇ ਨੌਜਵਾਨ ਨੂੰ ਗੋਲੀਆਂ ਮਾਰੀਆਂ ਉਨ੍ਹਾਂ ਕਿਹਾ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਨੂੰ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਹਨ ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਕਿ ਕਿੰਨੀਆਂ ਗੋਲਆਂ ਲੱਗੀਆਂ ਹਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ਵਿਚੋਂ ਇਕ ਨੌਜਵਾਨ ਦੀ ਪਹਿਚਣ ਹੋ ਗਈ ਹੈ ਕਿਹਾ ਜਾ ਰਿਹਾ ਕੁੱਝ ਨੌਜਵਾਨਾਂ ਵੱਲੋਂ ਗੋਲੀਆ ਚਲਾਇਆ ਗਈਆ ਹਨ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੋ ਹਥਿਆਰ ਇਸ ਵਾਰਦਾਤ ਵਿਚ ਇਸਤੇਮਾਲ ਕੀਤੇ ਗਏ ਹਨ ਉਹਨਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਬਾਕੀ ਜ਼ਖਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਉਥੇ ਹੀ ਉਥੋ ਦੇ ਚਸਮਦੀਦ ਲੋਕਾਂ ਦਾ ਕਹਿਣਾ ਸੀ ਕਿ ਕੁੱਝ ਨੋਜਵਾਨ ਆਏ ਤੇ ਉਨ੍ਹਾਂ ਵਲੋਂ ਇੱਕ ਨੋਜਵਾਨ ਦੇ ਉਤੇ ਗੋਲੀਆ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਓਹ ਭਜ ਕੇ ਸਾਡੀ ਦੁਕਾਨ ਦੇ ਅੰਦਰ ਦਾਖਿਲ ਹੋ ਗਿਆ ਸਾਡੀ ਕੱਪੜੇ ਸਿਲਾਈ ਦੀ ਦੁਕਾਨ ਹੈ ਤੇ ਗੋਲ਼ੀਆਂ ਚਲਾਉਣ ਵਾਲ਼ੇ ਨੌਜਵਾਨ ਵੀ ਉਸ ਦੇ ਪਿੱਛੇ ਸਾਡੀ ਦੁਕਾਨ ਅੰਦਰ ਦਾਖਲ ਹੋ ਗਏ ਤਾ ਉਸ ਵੱਲੋ ਭੱਜ ਕੇ ਆਪਣੀ ਜਾਨ ਬਚਾਈ ਉਨ੍ਹਾਂ ਕਿਹਾ ਗੋਲੀਆ ਚਲਾਉਂਣ ਵਾਲ਼ੇ ਫਰਾਰ ਹੋ ਗਏ ਤੇ ਜਖਮੀ ਨੋਜਵਾਨ ਨੂੰ ਹਸਪਤਾਲ਼ ਵਿੱਚ ਦਾਖਿਲ ਕਰਵਾਇਆ ਗਿਆ ਹੈ।

See also  14 ਸਾਲਾ ਲੜਲੀ ਨਾਲ ਡਾਕਟਰ ਵੱਲੋ ਰੇਪ

post by parmvir singh