ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹਿਦ ਹੋਏ ਭਾਰਤੀ ਫੌਜ ਦੇ ਜਵਾਨਾ ਦੀ ਸ਼ਹਾਦਤ ਤੇ ਬੋਲੇ CM ਮਾਨ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਿਸ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਪੁਲਿਸ ਡਿਪਟੀ ਸੁਪਰਡੈਂਟ ਹੁਮਾਯੂੰ ਮੁਜ਼ਾਮਿਲ ਭੱਟ ਵਜੋਂ ਹੋਈ ਹੈ। ਇਸ ਘਟਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ।

ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਤੇ ਕਿਹਾ ਕਿ “ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ਦੀ ਖ਼ਬਰ ਸੁਣ ਕੇ ਦੁੱਖ ਹੋਇਆ…ਹਮਲੇ ਦੌਰਾਨ ਭਾਰਤੀ ਫੌਜ ‘ਚ ਕਰਨਲ ਮਨਪ੍ਰੀਤ ਸਿੰਘ (ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ)…ਸਮੇਤ ਇੱਕ ਜਵਾਨ ਤੇ ਇੱਕ ਪੁਲਸ ਦੇ DSP ਸ਼ਹੀਦ ਹੋ ਗਏ…ਪਰਮਾਤਮਾ ਅੱਗੇ ਅਰਦਾਸ ਪਰਿਵਾਰਾਂ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ਣ…ਦੇਸ਼ ਖ਼ਾਤਰ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…।”

ਪੰਜਾਬ ਦੇ ਵਿੱਚ ਹੋਈ ਵੱਡੀ ਵਾਰਦਾਤ !’ਆਪ’ ਲੀਡਰ ਦੇ ਮਾਰੀਆਂ ਗੋ+ਲੀਆਂ,ਮਚੀ ਸਭ ਪਾਸੇ ਹਫੜ੍ਹਾ-ਦਫੜ੍ਹੀ !

See also  ਖੇਡਾਂ ਵਤਨ ਪੰਜਾਬ ਦੀਆਂ-2023: ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ