ਆਪਣੀਆਂ ਲਟਕਦੀਆਂ ਮੰਗਾ ਨੂੰ ਲੈੱਕੇ ਯੂ ਟੀ ਮੁਲਜ਼ਮਾਂ ਅਤੇ ਪੇਂਸ਼ਨਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫਰੀਦਕੋਟ: ਅੱਜ ਯੂ. ਟੀ ਮੁਲਾਜ਼ਮਾਂ ਅਤੇ ਪੇਂਸ਼ਨਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਮੁਲਾਜ਼ਮ ਆਗੂਆਂ ਤਹਿਤ ਪਿਛਲੀ ਸਰਕਾਰ ਦੇ ਸਮੇ ਤੋ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾ ਨੂੰ ਲੈਕੇ ਲਾਗਾਤਰ ਮੌਜੂਦਾ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੇ ਡੀ ਏ ਬਕਾਇਆ ਕਿਸ਼ਤਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਆਊਟ ਸੋਰਸਿਜ਼ ਨੂੰ ਮਹਿਕਮੇ ਅਧੀਨ ਲੈਣਾ ਅਤੇ ਹੋਰ ਕਈ ਅਜਿਹੀਆਂ ਮੰਗਾ ਜੋ ਚਿਰਾਂ ਤੋਂ ਲਟਕਦੀਆਂ ਆ ਰਹੀਆ ਹਨ ਜਿਨ੍ਹਾਂ ਪ੍ਰਤੀ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਉਨ੍ਹਾਂ ਨੂੰ ਪੂਰਾ ਕਰੇ।

ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਨਾਲ ਮੀਟਿੰਗ ਦਾ ਸਮਾਂ ਤੈਅ ਹੋਣ ਦੇ ਬਾਵਜੂਦ ਮੀਟਿੰਗ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰਾਂ ਤਾਲ ਮਟੋਲ ਦੀ ਨੀਤੀ ਅਪਣਾਈ ਗਈ ਤਾਂ ਆਉਣ ਵਾਲੇ ਚੋਣਾਂ ਚ ਇੰਸ ਦਾ ਨਤੀਜੇ ਸਰਕਾਰ ਨੂੰ ਭੁਗਤਣੇ ਪੈ ਸਕਦੇ ਹਨ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਪ ਸਰਾਕਰ ਹਮੇਸ਼ਾ ਮੁਲਜ਼ਮਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾ ਪ੍ਰਤੀ ਵਿਚਾਰ ਕਰਦੀ ਹੈ ਇਸ ਲਈ ਜੋ ਵੀ ਮੁਲਾਜ਼ਮਾਂ ਦੀਆਂ ਮੰਗਾਂ ਯਾ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਜਲਦ ਕੋਈ ਫੈਸਲਾ ਲਵੇਗੀ।

See also  ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ