ਆਪ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ

ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ, ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ‘ਤੇ ਲੋਕ ਉਨ੍ਹਾਂ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ। ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ।

ranbir singh bhuller

ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ । ਭੁੱਲਰ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ । 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ, ਜ਼ਿਕਰਯੋਗ ਹੈ ਕਿ ਵਿਧਾਇਕ ਰਣਬੀਰ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਵਿੱਚ 19,569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ।

post by parmvir singh

See also  ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਮੋਰਚਾ ਕੀਤਾ ਸਮਾਪਤ