ਆਮ ਆਦਮੀ ਪਾਰਟੀ ਦੇ ਲੀਡਰਾਂ ਲਈ ਹੀ ਮੁਸੀਬਤ ਬਣਿਆ ਗੰਨ ਕਲਚਰ ।

ਭਗਵੰਤ ਮਾਨ ਸਰਕਾਰ ਵੱਲੋਂ ਗੰਨ ਕਲਚਰ ਉੱਪਰ ਸ਼ਿਕੰਜਾ ਕੱਸਣ ਮਗਰੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਲੀਡਰ ਕਸੂਤੇ ਘਿਰਦੇ ਜਾ ਰਹੇ ਹਨ। ਸੋਸ਼ਲ ਮੀਡੀਆ ਉੱਪਰ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਦੀਆਂ ਹਥਿਆਰਾਂ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਪੁਰਾਣੀ ਫੋਟੋ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀਆਂ ਸਾਰੀਆਂ ਤਸਵੀਰਾਂ ਸਾਹਮਣੇ ਆ ਰਹੀਆ ਸੀ, ਵਿਰੋਧੀ ਪਾਰਟੀਆਂ ਵਾਲੇ ਰੋਸ ਕਰ ਰਹੇ ਹਨ।

anmol gagan maan

ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਲੋਕਾਂ ਨੂੰ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ 72 ਘੰਟੇ ਦਾ ਸਮਾਂ ਦਿੱਤਾ ਸੀ, ਪਰ ਅਨਮੋਲ ਗਗਨ ਮਾਨ ਨੇ ਇਸ ਚਿਤਾਵਨੀ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਮੰਤਰੀ ਖ਼ਿਲਾਫ਼ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ।

bhagwant maan

See also  18 ਜਨਵਰੀ ਤੋਂ ਕਿਸਾਨਾਂ ਦਾ ਚੰਡੀਗੜ੍ਹ 'ਚ ਪੱਕਾ ਮੋਰਚਾ, ਹਜ਼ਾਰਾ ਦੀ ਗਿਣਤੀ 'ਚ ਪਹੁੰਚਣਗੇ ਟਰੈਕਟਰ