ਆਮ ਆਦਮੀ ਪਾਰਟੀ ਵੱਲੋਂ ਨਵੇਂ 14 ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ 14 ਹਲਕਿਆਂ ਵਿਚ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇੰਨਾਂ ਵਿਚ ਕਈ ਆਗੂ ਅਜਿਹੇ ਵੀ ਹਨ, ਜਿੰਨ੍ਹਾਂ ਨੂੰ ਪਿਛਲੇ ਦਿਨੀਂ ਹੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਨਵੇਂ ਇੰਚਾਰਜਾਂ ਦੀ ਲਿਸਟ ਵਿਚ ਅਰੁਣ ਨਾਰੰਗ ਵੀ ਅਜਿਹੇ ਆਗੂ ਹਨ, ਜੋਂ ਕੁਝ ਸਮਾਂ ਪਹਿਲਾਂ ਭਾਜਪਾ ਛੱਡ ਆਪ ਵਿਚ ਆਏ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਮੁਕਾਬਲੇ ਅਬੋਹਰ ਹਲਕੇ ਦੀ ਜ਼ਿੰਮੇਵਾਰੀ ਦਿਤੀ ਗਈ ਹੈ।

See also  ਪਦਰਾਣਾ ਚ ਚੋਰਾਂ ਵੱਲੋਂ ਇੱਕ ਘਰ ਨੂੰ ਬਣਾਇਆ ਗਿਆ ਨਿਸ਼ਾਨਾ, ਮੌਕੇ ਤੇ ਚੋਰ ਹੋਏ ਫਰਾਰ