ਆਵਾਰਾ ਕੁੱਤਿਆਂ ਦੀ ਦਹਿਸ਼ਤ, ਇੱਕੋ ਦਿਨ ‘ਚ ਬੱਚੇ ਸਮੇਤ ਅੱਠ ਲੋਕਾਂ ਨੂੰ ਨੋਚਿਆ

ਗੁਰਦਾਸਪੁਰ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਇੱਕ ਵਾਰ ਫਿਰ ਵੱਧ ਗਈ ਹੈ। ਸ਼ਹਿਰ ਦੇ ਮੁਹੱਲਾ ਗੋਪਾਲ ਨਗਰ ‘ਚ ਅਵਾਰਾ ਕੁੱਤਿਆਂ ਨੇ 8 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ, ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਪਹਿਲੀ ਘਟਨਾ ਬਹਿਰਾਮਪੁਰ ਰੋਡ ਦੀ ਹੈ, ਜਿੱਥੇ ਆਵਾਰਾ ਕੁੱਤਿਆਂ ਨੇ ਤਿੰਨ ਸਾਲ ਦੇ ਬੱਚੇ ਸਮੇਤ ਅੱਧੀ ਦਰਜਨ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਵਾਰਾ ਕੁੱਤਾ ਬੱਚੇ ਨੂੰ ਨੋਚ ਰਿਹਾ ਸੀ ਤਾਂ ਇਸੇ ਦੌਰਾਨ ਉਸ ਦੀ ਮਾਂ ਨੇ ਦੇਖ ਲਿਆ ਅਤੇ ਆਪਣੇ ਬੱਚੇ ਨੂੰ ਬਚਾਉਣ ਲਈ ਮਾਂ ਅਵਾਰਾ ਕੁੱਤੇ ਨਾਲ ਭਿੜ ਗਈ ਜਿਸ ਤੋਂ ਬਾਅਦ ਕੁੱਤੇ ਨੇ ਉਸਨੂੰ ਵੀ ਦੰਦ ਲਗਾ ਕੇ ਜ਼ਖਮੀ ਕਰ ਦਿੱਤਾ ਇਹ ਸਾਰੀ ਘਟਨਾ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵਿ ਕੈਦ ਹੋਈ ਹੈ

ਬਹਿਰਾਮਪੁਰ ਰੋਡ ਦੀ ਰਹਿਣ ਵਾਲੀ ਰੇਨੂੰ ਬਾਲਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਮਾਨਿਕ ਨਾਲ ਬਾਜ਼ਾਰ ਵਿੱਚੋਂ ਸਾਮਾਨ ਲੈਣ ਲਈ ਬਾਹਰ ਗਈ ਹੋਈ ਸੀ। ਉਹ ਘਰ ਤੋਂ ਥੋੜ੍ਹੀ ਦੂਰ ਹੀ ਗਈ ਸੀ ਕਿ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ। ਆਵਾਰਾ ਕੁੱਤਿਆਂ ਨੇ ਸਭ ਤੋਂ ਪਹਿਲਾਂ ਆਪਣੇ ਤਿੰਨ ਸਾਲ ਦੇ ਬੇਟੇ ਨੂੰ ਆਪਣਾ ਸ਼ਿਕਾਰ ਬਣਾਇਆ। ਜਦੋਂ ਉਹ ਉਸ ਨੂੰ ਬਚਾਉਣ ਲਈ ਅੱਗੇ ਆਈ ਤਾਂ ਕੁੱਤਿਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ। ਕੁੱਤਿਆਂ ਨੇ ਬੱਚੇ ਦੀ ਲੱਤ ਅਤੇ ਬਾਂਹ ਨੂੰ ਨੋਚ ਖਾਧਾ। ਉਨ੍ਹਾਂ ਦਾ ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਕੁੱਤਿਆਂ ਦੇ ਚੁੰਗਲ ਤੋਂ ਛੁਡਵਾਇਆ। ਇੰਨਾ ਹੀ ਨਹੀਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਇਲਾਕੇ ਦੇ ਚਾਰ ਹੋਰ ਲੋਕਾਂ ‘ਤੇ ਵੀ ਹਮਲਾ ਕਰ ਦਿੱਤਾ, ਜੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਘੁੰਮਦੇ ਆਵਾਰਾ ਕੁੱਤੇ ਅਕਸਰ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਉਹ ਖਾਸ ਕਰਕੇ ਛੋਟੇ ਬੱਚਿਆਂ ‘ਤੇ ਝਪਟਦੇ ਹਨ। ਇਸੇ ਕਰਕੇ ਇਲਾਕੇ ਦੇ ਲੋਕ ਆਪਣੇ ਬੱਚਿਆਂ ਨੂੰ ਇਕੱਲੇ ਘਰੋਂ ਬਾਹਰ ਨਹੀਂ ਨਿਕਲਣ ਦਿੰਦੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੁੱਤਿਆਂ ਤੋਂ ਛੁਟਕਾਰਾ ਦਿਵਾਇਆ ਜਾਵੇ

See also  ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ