ਲਹਿਰਾਗਾਗਾ ਦੇ ਐਮ ਐਲ ਏ ਬਰਿੰਦਰ ਕੁਮਾਰ ਗੋਇਲ ਨੇ ਕੇਂਦਰ ਸਰਕਾਰ ਘੇਰਦਿਆ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਮਾਨ ਸਰਕਾਰ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ, ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਦੀ ਕੋਈ ਸਮੱਸਿਆ ਆਈ ਤਾਂ ਉਹ ਵੀ ਕੇਂਦਰ ਸਰਕਾਰ ਕਰ ਕੇ ਆਵੇਗੀ ਕਿਉਂਕਿ ਪੰਜਾਬ ਵਿੱਚ ਕੋਲਾ ਬਾਹਰਲੀ ਸਟੇਟ ਵਿੱਚ ਆਉਂਦਾ ਹੈ
ਸੁਨਾਮ ਜਾਖਲ ਬਾਈਪਾਸ ਰੋਡ ਤੇ ਭੱਠਲ ਕਾਲਜ ਦੀ ਦੀਵਾਰ ਦੇ ਨਾਲ-ਨਾਲ ਪਾਰਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹਲਕਾ ਹਰਿਆਣਾ ਦੇ ਨਾਲ ਲੱਗਦਾ ਹੋਣ ਦੇ ਕਾਰਨ ਨਸ਼ੇ ਦੀ ਸਮਗਲਿੰਗ ਨੂੰ ਰੋਕਣ ਲਈ ਪੁਲਿਸ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਪਿੰਡਾਂ ਅੰਦਰ ਨਸ਼ੇ ਦੀ ਰੋਕਥਾਮ ਲਈ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਤੇ ਕਾਬੂ ਪਾਇਆ ਜਾਵੇਗਾ, ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਵਾਅਦੇ ਚੋਣਾਂ ਸਮੇਂ ਕੀਤੇ ਗਏ ਸਨ, ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ।
post by parmvir singh