‘ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸ ਦਾ ਸਵਾਗਤ ਹੈ’ ਐਮਪੀ ਪ੍ਰਨੀਤ ਕੌਰ

ਕਾਂਗਰਸ ਪਾਰਟੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦਰਮਿਆਨ ਤਲਖੀ ਭਖਦੀ ਜਾ ਰਹੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਜਾਰੀ ਨੋਟਿਸ ਦਾ ਟਵੀਟ ਰਾਹੀਂ ਜਵਾਬ ਦਿੰਦੇ ਪ੍ਰਨੀਤ ਕੌਰ ਨੇ ਲਿਖਿਆ ਕਾਂਗਰਸ ਪਾਰਟੀ ਨੂੰ ਜਿਹੜਾ ਵੀ ਫ਼ੈਸਲਾ ਚੰਗਾ ਲੱਗਦੈ, ਉਹ ਲੈ ਸਕਦੀ ਹੈ। ਉਨ੍ਹਾਂ ਕਾਂਗਰਸ ਲਈ ਹਮੇਸ਼ਾ ਚੰਗਾ ਹੀ ਕੀਤਾ ਤੇ ਉਨ੍ਹਾਂ ਲੋਕਾਂ ਲਈ ਵੀ ਜਿਨ੍ਹਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ। ਮੈਂ ਜਨਤਾ ਦੀ ਸੇਵਾ ਹਮੇਸ਼ਾ ਕਰਦੀ ਰਹਾਂਗੀ। ਫ਼ੈਸਲਾ ਪਾਰਟੀ ਉੱਪਰ ਛੱਡਦੀ ਹਾਂ। ਜਨਤਾ ਮੇਰੀ ਤਾਕਤ ਹੈ, ਬਾਕੀ ਸਭ ਕੁਝ ਉਸ ਤੋਂ ਬਾਅਦ। ਪ੍ਰਨੀਤ ਕੌਰ ਨੇ ਕਿਹਾ ਕਿ ਉਹ ਪਟਿਆਲਾ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

mp parneet kaur

ਗੌਰਤਲਬ ਹੈ ਕਿ ਪਰਨੀਤ ਕੌਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਬੀਤੇ ਕੱਲ੍ਹ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਦਰਅਸਲ ਰਾਜਾ ਵੜਿੰਗ ਨੇ ਪਰਨੀਤ ਕੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਏ ਸਨ। ਉਨ੍ਹਾਂ ‘ਤੇ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲੱਗਾ ਹੈ। ਇਸ ਤੋਂ ਇਲਾਵਾ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਸੀ…ਜਿਸ ਦਾ ਜਵਾਬ ਉਨ੍ਹਾਂ ਨੇ ਅੱਜ ਟਵੀਟ ਰਾਹੀਂ ਦੇ ਦਿੱਤਾ। ਸਸਪੈਂਡ ਹੋਣ ਦੇ ਬਾਅਦ ਪ੍ਰਨੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸ ਦਾ ਸਵਾਗਤ ਹੈ। ਮੈਂ ਹਮੇਸ਼ਾ ਪਾਰਟੀ ਤੇ ਉਨ੍ਹਾਂ ਲੋਕਾਂ ਨੂੰ ਆਪਣਾ ਸਰਵਸ਼੍ਰੇਸ਼ਠ ਦਿੱਤਾ ਹੈ, ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਨ੍ਹਾਂ ਦੀ ਧੰਨਵਾਦੀ ਹਾਂ ਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਦੀ ਰਹਾਂਗੀ। ਮੈਨੂੰ ਆਪਣੀ ਤਾਕਤ ਆਪਣੇ ਲੋਕਾਂ ਤੋਂ ਮਿਲਦੀ ਹੈ।

faimly

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਧੀ ਜੈਇੰਦਰ ਕੌਰ ਤੇ ਦੋਹਤਾ ਨਿਰਵਾਣ ਸਿੰਘ ਭਾਜਪਾ ਵਿਚ ਸ਼ਾਮਲ ਹੋਏ। ਪ੍ਰਨੀਤ ਕੌਰ ਉਸ ਦੇ ਬਾਅਦ ਤੋਂ ਹੀ ਪਾਰਟੀ ਵਿਚ ਨਿਸ਼ਾਨੇ ‘ਤੇ ਸਨ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ।

See also  ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ

post by parmvir singh