ਕਾਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਹੋਣਗੇ ਰਿਹਾਅ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ 1 ਅਪ੍ਰੈਲ ਨੂੰ ਜੇਲ੍ਹ ਵਿੱਚੋਂ ਰਿਹਾਅ ਹੋਣਗੇ, ਦੱਸ ਦੇਈਏ ਕਿ ਬੀਤੇ ਦਿਨ ਉਨ੍ਹਾਂ ਦੀ ਰਿਹਾਈ ਦੀ ਪੁਸ਼ਟੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ ਸੀ। ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ ਪਾਰਟੀ ਵਿੱਚ ਨਵੀਂ ਊਰਜਾ ਅਤੇ ਸੰਚਾਰ ਹੋਣ ਦੀ ਆਸ ਹੈ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਦੀ ਪੱਤਰਕਾਰਾ ਨਾਲ ਖਾਸ ਗੱਲਬਾਤ ਹੋਈ ਹੈ, ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਪਰਿਵਾਰ ਸਿੱਧੂ ਨਾਲ ਨਿੱਜੀ ਸਮਾਂ ਬਿਤਾਉਣਾ ਚਾਹੁੰਦਾ ਹੈ। ਉਨ੍ਹਾਂ ਦੇ ਪਰਿਵਾਰ ਲਈ ਪਿਛਲਾ ਇੱਕ ਸਾਲ ਬਹੁਤ ਔਖਾ ਰਿਹਾ ਹੈ। ਡਾ: ਨਵਜੋਤ ਕੌਰ ਨੂੰ ਕੈਂਸਰ ਸੀ, ਉਸਦੀ ਸਰਜਰੀ ਹੈ। ਸਿੱਧੂ ਨੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਨ ਕੀਤਾ ਹੈ। ਇਸ ਵਿਚਕਾਰ ਕਾਂਗਰਸ ‘ਚ ਸਿੱਧੂ ਦੀ ਕੀ ਹੋਵੇਗੀ ਭੂਮਿਕਾ ਇਸਦਾ ਫੈਸਲਾ ਪਾਰਟੀ ਕਰੇਗੀ, ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਦੀ ਪਤਨੀ ਨੇ ਟਵੀਟ ਕਰਕੇ ਆਪਣੇ ਕੈਂਸਰ ਦੀ ਜਾਂਚ ਅਤੇ ਆਪਰੇਸ਼ਨ ਦੀ ਜਾਣਕਾਰੀ ਦਿੱਤੀ ਸੀ।

post by parmvir singh

See also  ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਭਾਰਤ ਵਿਚ ਖੁਸ਼ੀ ਦੀ ਲਹਿਰ