ਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!

ਨਵੀਂ ਦਿੱਲੀ: ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਪਰਾਲੀ ਸਾੜਨ ਨੂੰ ਲੈ ਕੇ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ ਨਹੀਂ ਮਿਲਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਬਿਹਾਰ ਵਿੱਚ ਕਿਸਾਨ ਪਰਾਲੀ ਨਹੀਂ ਸਾੜਦੇ, ਸਗੋਂ ਫਸਲ ਹੱਥਾਂ ਨਾਲ ਕੱਟਦੇ ਹਨ।

ਸਿੱਖਾ ਦੇ ਜਖਮਾ ਤੇ ਫਿਰ ਨਮਕ ਛਿੜਕ ਦਿੱਤਾ ਸਰਸੇ ਵਾਲੇ ਸਾਧ ਨੂੰ ਪਰੋਲ ਦੇ ਕੇ, ਖਾਲਸਾ ਹੋਇਆ ਸਰਕਾਰਾਂ ਨੂੰ ਤੱਤਾ!

ਸੁਣਵਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਤੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ ਪਰਾਲੀ ਸਾੜਨ ਵਾਲੀਆ ਤੋਂ 2 ਕਰੋੜ ਰੁਪਏ ਜ਼ੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਪੰਜਾਬ ਸਰਕਾਰ ਨੇ ਆਪਣੇ ਹਲਫ਼ਨਾਮੇ ‘ਚ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਪਰਾਲੀ ਨਹੀਂ ਸਾੜੀ ਗਈ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਪੰਜਾਬ ਅਤੇ ਦਿੱਲੀ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਹੁਤ ਘੱਟ ਹਨ। ਦੂਜੇ ਗੁਆਂਢੀ ਰਾਜਾਂ ਯੂਪੀ, ਹਰਿਆਣਾ ਅਤੇ ਰਾਜਸਥਾਨ ਦਾ ਪ੍ਰਭਾਵ ਹੈ।

See also  ਮਨਦੀਪ ਸਿੰਘ ਮੰਨਾ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਚੁੱਕੇ ਸਵਾਲ