ਅੱਜ ਹੁਸ਼ਿਆਰਪੁਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਕਿਸਾਨਾਂ, ਮਜਦੂਰਾਂ ਅਤੇ ਬੀਬੀਆਂ ਵੱਲੋਂ ਜਿਲਾ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ ਦਿੱਲੀ ਫਤਿਹ ਦਿਵਸ ਮਨਾਇਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ।
ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਸ਼ਹਿਰ ਚ ਟਰੈਕਟਰ ਮਾਰਚ ਕਢਿਆ ਅਤੇ ਬਾਅਦ ਚ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਦਿੱਲੀ ਫਤਿਹ ਦਿਵਸ ਮਨਾਇਆ ਅਤੇ ਧਰਨਾ ਦਿੱਤਾ ।
ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ।ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰਾਂ ਆਪਣੇ ਵਾਅਦਿਆਂ ਤੋਂ ਮੁੱਕਰ ਰਹੀਆਂ ਹਨ ,ਓਹਨਾਂ ਕਿਹਾ ਕਿਹਾ ਕਿ ਬੇਸ਼ਕ ਸਰਕਾਰਾਂ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਸੀ ਅਤੇ ਖੇਤੀ ਕਾਲੇ ਕਾਨੂੰਨ ਵਾਪਿਸ ਲੈਣੇ ਪਏ ਪਰ ਹਾਲੇ ਵੀ ਕਈ ਮੰਗਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਮੰਨਣ ਤੋਂ ਸਰਕਾਰ ਮੁਨਕਰ ਹੈ।