ਕੇਂਦਰ ਸਰਕਾਰ ਨੇ ਮੁੜ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ? ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ ਕਿਊਂ ਨਹੀਂ ਕੀਤੀ? ਉਨ੍ਹਾਂ ਅੱਗੇ ਲਿਖਿਆ ਕਿ ਜੇਕਰ ਸੂਬਾਂ ਸਰਕਾਰ ਨੇ ਕੋਈ ਐਕਸ਼ਨ ਨਹੀਂ ਲਿਆ ਤਾਂ ਮਜਬੂਰਨ ਕੇਂਦਰ ਸਰਕਾਰ ਨੂੰ ਐਕਸ਼ਨ ਲੈਣਾ ਪੈਣਾ ਹੈ।

Exclusive Interview : ਸਰਕਾਰ ਤੇ ਕਿਸਾਨਾਂ ਦੀ ਹੋਈ ਵੱਡੀ ਮੀਟਿੰਗ! ਨਿਕਲ ਆਏ ਵੱਡੇ ਨਤੀਜੇ!

ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਐਸਪੀ ਗੁਰਬਿੰਦਰ ਸਿੰਘ, ਡੀਐਸਪੀ ਪ੍ਰਸੋਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਸਬ ਇੰਸਪੈਕਟਰ ਜਸਵੰਤ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਚ ਸਸਪੈਂਡ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ PM ਦਾ ਕਾਫਲਾ ਰਸਤੇ ‘ਚ ਹੀ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ ‘ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੂੰ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ।

EXCLUSIVE INTERVIEW : ਗੱਲ ਹੋਈ ਸਮਝੋਂ ਬਾਹਰ! ਮਾਨਸਿਕ ਰੋਗੀ ਹੀ ਕਿਉਂ ਕਰਦੇ ਬੇਅਦਬੀ?

ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ – “ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।” ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਸੀ।

See also  ਵੱਡੀ ਖ਼ਬਰ: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਬੀਜੇਪੀ ਆਗੂ ਸਤਿਕਾਰ ਕੌਰ ਵਿਜੀਲੈਂਸ ਅੜੀਕੇ