ਕੈਨੇਡਾ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣਾ ਪੰਜਾਬੀਆਂ ਲਈ ਡੂੰਘੀ ਫ਼ਿਕਰਮੰਦੀ: ਸੁਖਬੀਰ ਬਾਦਲ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰੇ ਜਾਣ ਤੇ ਪੰਜਾਬੀਆਂ ਲਈ ਗਿਹਰੀ ਚਿੰਤਾਂ ਜਤਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ ‘ਤੇ ਡੂੰਘੀ ਫ਼ਿਕਰਮੰਦੀ ਹੈ ਕਿਉਂਕਿ ਇਹ ਫੈਸਲਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਜਾਂ ਉਸ ਦੇਸ਼ ਵਿੱਚ ਵਿਦਿਆਰਥੀਆਂ ਵਜੋਂ ਰਹਿ ਰਹੇ ਲੱਖਾਂ ਨੌਜਵਾਨ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ। ਇਹ ਪੰਜਾਬੀਆਂ ਲਈ, ਖਾਸ ਤੌਰ ‘ਤੇ ਦੇਸ਼ਭਗਤ ਸਿੱਖ ਭਾਈਚਾਰੇ ਲਈ, ਜਿਨ੍ਹਾਂ ਨੇ ਨਾ ਸਿਰਫ ਦੇਸ਼ ਦੀ ਆਜ਼ਾਦੀ ਲਈ, ਸਗੋਂ ਸਰਹੱਦਾਂ ‘ਤੇ ਵਿਦੇਸ਼ੀ ਹਮਲੇ ਦਾ ਟਾਕਰਾ ਕਰਨ ਲਈ ਵੀ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਬਹੁਤ ਵੱਡੀਆਂ ਰੁਕਾਵਟਾਂ, ਅਨਿਸ਼ਚਿਤਤਾ ਅਤੇ ਚਿੰਤਾ ਕਰਨ ਵਾਲਾ ਮਸਲਾ ਹੈ।

ਸਿੱਖਾਂ ਲਈ ਵੱਡੀ ਖੁਸ਼ਖਬਰੀ, ਭਾਈ ਅੰਮ੍ਰਿਤਪਾਲ ਦੇ ਰਾਹ ਤੁਰੀ ਜਵਾਨੀ, ਛੋਟੇ ਛੋਟੇ ਬੱਚੇ ਵੀ ਕਰਨ ਲੱਗੇ ਬਗਾਵਤ?

ਕੈਨੇਡਾ ਵਿੱਚ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਆਪਣੇ ਵਤਨ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਮੈਨੂੰ ਅਨੇਕਾਂ ਫੋਨ ਕਾਲਾਂ ਅਤੇ ਸੰਦੇਸ ਪ੍ਰਾਪਤ ਹੋ ਰਹੇ ਹਨ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਦੀ ਅਪੀਲ ਕਰਦਾ ਹੈ।

See also  ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸਖਤ ਐਕਸ਼ਨ