ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ।ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹਰ ਸਮੱਸਿਆ ਦਾ ਟਿਕਾਊ ਹੱਲ ਹੈ, ਜੋ ਸੰਸਾਰ ਵਿੱਚ ਸਥਿਰਤਾ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਭਾਈਚਾਰੇ ਅਤੇ ਅਮਨ ਨੂੰ ਕਾਇਮ ਰੱਖਣ ਲਈ ਮਿਲਜੁਲ ਕੇ ਕੰਮ ਕਰਨ ਅਤੇ ਇਕ ਵਾਰ ਫਿਰ ਸਭ ਨੂੰ ਈਦ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
- Advertisement -
Recent Posts
Most Popular
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਮਾਮਲੇ ‘ਚ ਸਿੱਟ ਵੱਲੋਂ ਗੈਰ-ਜ਼ਰੂਰੀ...
Last Updated:May 27, 2026 4:00 PM ISTਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਿੱਟ ਨੂੰ ਸ੍ਰੀ ਅਕਾਲ ਤਖ਼ਤ...
ਪੰਜਾਬ ‘ਚ ਬੱਸ ਕਿਰਾਏ ਨਹੀਂ ਵਧਣਗੇ, ਪ੍ਰਾਈਵੇਟ ਬੱਸ ਓਪਰੇਟਰਾਂ ਦੀ ਸਰਕਾਰ ਕੋਲ ਟੈਕਸ ਛੂਟ...
Last Updated:May 27, 2026 4:12 PM ISTਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਾਈਵੇਟ ਬੱਸ ਓਪਰੇਟਰਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੂਟ ਦਿੱਤੀ...
Amritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ‘ਚ ਲੱਗੀ ਭਿਆਨਕ ਅੱਗ, ਮਚ...
Last Updated:May 27, 2026 4:17 PM ISTAmritsar: ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ 'ਚ ਲੱਗੀ ਭਿਆਨਕ ਅੱਗ, ਮਚ ਗਈ ਹਫੜਾ-ਦਫੜੀ... Amritsar:...
Punjab: ਵਿਆਹ ਦਾ ਖਾਣਾ ਖਾਣ ਨਾਲ ਸੈਂਕੜੇ ਲੋਕ ਹੋਏ ਬਿਮਾਰ, ਕੈਬਨਿਟ ਮੰਤਰੀ ਬਰਿੰਦਰ ਗੋਇਲ...
Last Updated:May 27, 2026 4:39 PM ISTਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ (ਮਹਿਲਾਵਾਂ, ਮਰਦ, ਬੱਚੇ ਅਤੇ...
Haryana Prime | बड़ी और ताज़ा ख़बरें | Rajeev Bindal | CM Saini |...
Last Updated : May 27, 2026, 17:50 ISTPunjabचंडीगढ़ में मुख्यमंत्री नायब सिंह सैनी की अध्यक्षता में हरियाणा विजन 2047 को लेकर अहम बैठक आयोजित...















