ਕੋਰਟ ਮੈਰਿਜ ਕਰਾਉਣ ਤੇ ਲੜਕੀ ਵਾਲਿਆਂ ਨੇ ਮੁੰਡੇ ਦੀ ਕੁੱਟਮਾਰ

ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਲੜਕੇ ਨੂੰ ਕੋਰਟ ਮੈਰਿਜ ਕਰਾਉਣੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਲੜਕੀ ਵਾਲਿਆਂ ਨੇ ਇਸ ਰੰਜਿਸ਼ ਨੂੰ ਲੈਕੇ ਘਰ ਅੰਦਰ ਦਾਖਲ ਹੋ ਭੰਨਤੋੜ ਕਰਦਿਆਂ ਪੂਰੇ ਪਰਿਵਾਰ ਦੀ ਕੁੱਟਮਾਰ ਕਰ ਦਿੱਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਦਾਖਲ ਪੀੜਤ ਰਵੀ ਸੈਣੀ ਵਾਸੀ ਪਿੰਡ ਸੋਹਣਗੜ ਰੱਤੇਵਾਲਾ ਨੇ ਦੱਸਿਆ ਕਿ ਉਸਦੇ ਤਾਏ ਦੇ ਲੜਕੇ ਨੇ ਕੁੜੀ ਦੀ ਸਹਿਮਤੀ ਨਾਲ ਕੋਰਟ ਮੈਰਿਜ ਕਰਾਈ ਸੀ। ਅਤੇ ਇਸ ਰੰਜਿਸ਼ ਨੂੰ ਲੈਕੇ ਲੜਕੀ ਵਾਲਿਆਂ ਨੇ ਉਨ੍ਹਾਂ ਦੇ ਘਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਘਰ ਅੰਦਰ ਦਾਖਲ ਹੋ ਭੰਨਤੋੜ ਕੀਤੀ ਗਈ। ਔਰਤਾਂ ਦੇ ਕੱਪੜੇ ਪਾੜ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਉਨ੍ਹਾਂ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇੰਨਸਾਫ਼ ਦਿੱਤਾ ਜਾਵੇ ਅਤੇ ਕੁੱਟਮਾਰ ਕਰਨ ਵਾਲੇ ਲੋਕਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਦੂਸਰੇ ਪਾਸੇ ਜਦੋਂ ਇਸ ਪੂਰੇ ਮਾਮਲੇ ਨੂੰ ਲੈਕੇ ਐਸ ਪੀ ਡੀ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਤੇ ਦੋਸ਼ੀਆਂ ਨੂੰ ਜਲਦ ਗਿਰਫਤਾਰ ਵੀ ਕੀਤਾ ਜਾਵੇਗਾ।

See also  ਅੰਮ੍ਰਿਤਪਾਲ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ