ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ

ਮੋਹਾਲੀ: ਮੋਹਾਲੀ ਨਾਲ ਲੱਗਦੇ ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਬੀਤੀ ਰਾਤ ਅੰਮ੍ਰਿਤਸਰ ਦੇ ਇਕ ਡਾਕਟਰ ਤੋਂ ਆਡੀ ਕਾਰ ਖੋਹ ਕੇ ਭੱਜੇ ਸੀ ਤੇ ਮੋਹਾਲੀ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ।

Exclusive Interview : ਬਾਬੇ ਨਾਨਕ ਦੇ ਜਨਮ ਦਿਹਾੜੇ ‘ਤੇ ਵਿਸ਼ਾਲ ਨਗਰ ਕੀਰਤਨ

ਸੂਚਨਾ ਮਿਲਣ ‘ਤੇ ਜਦੋਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਸ਼ੱਕੀ ਪੁਲਿਸ ‘ਤੇ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ ਅਤੇ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਕਿਉਂਕਿ ਅਪਰਾਧੀ ਕਾਰ ਛੱਡ ਕੇ ਜੁਝਾਰ ਨਗਰ ਖਰੜ ਦੇ ਰਿਹਾਇਸ਼ੀ ਇਲਾਕੇ ਵਿੱਚ ਲੁਕੇ ਹੋਏ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਵੱਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।

See also  ਸਤਿਕਾਰ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਖੋਸਾ ਘੇਰਿਆ ਐਸਜੀਪੀਸੀ ਪ੍ਰਧਾਨ ,ਐਸਜੀਪੀਸੀ ਪ੍ਰਧਾਨ ਤੇ ਕੀਤੇ ਸਵਾਲ