ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੀ ਪੁਲਿਸ ਵੱਲੋਂ ਖਿਡੌਣੇ ਦੀਆਂ ਪਿਸਤੌਲਾਂ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ 5 ਮੈਂਬਰਾ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਖਿਡੌਣੇ ਦੀਆਂ 2 ਪਿਸਤੌਲਾਂ ਅਤੇ ਚੋਰੀ ਦੀ ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ। ਇਹ ਖਿਡੌਣਾ ਪਿਸਤੌਲ ਨਾਲ ਵੱਖ ਵੱਖ ਇਲਾਕਿਆਂ ਅੰਦਰ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਚੋਰੀ ਦੀ ਐਕਟਿਵਾ, 2 ਖਿਡੌਣਾ ਪਿਸਤੌਲ ਅਤੇ 2 ਦਾਤਰ ਬਰਾਮਦ ਕੀਤੇ ਹਨ, ਓਹਨਾ ਦੱਸਿਆ ਕਿ ਕੋਲੋ ਪੁੱਛਗਿੱਛ ਕੀਤੀ ਜਵੇਗੀ ਕਿ ਆਖਿਰ ਕਿਥੇ ਕਿਥੇ ਇਹ ਲੁੱਟਾਂ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਚੁਕੇ ਹਨ ਹੁਣ ਤੱਕ 12 ਦੇ ਕਰੀਬ ਵਾਰਦਾਤਾਂ ਦੀ ਗੱਲ ਇਹਨਾ ਕਬੂਲੀ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ
Related posts:
ਸੁਖਪਾਲ ਖਹਿਰਾ ਨੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਹੋਈ ਦੇਰੀ ਤੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲਿਆ
CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ 'ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ 'ਚਾਹ ਪਾਰਟੀ' ਮੀਟਿੰਗ
ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
ਸਾਬਕਾ ਮੁੱਖ ਮੰਤਰੀ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾਂ