ਗੁਰਦਵਾਰੇ ਤੋਂ ਮੱਥਾ ਟੇਕ ਕੇ ਵਾਪਿਸ ਆਉਂਦਿਆ ਨਾਲ ਕੁੱਟਮਾਰ ਕਰਨ ਦੇ ਲਗਾਏ ਦੋਸ਼, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ, ਪੁਲਿਸ ਤੋਂ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ

ਲੁਧਿਆਣਾ ਦੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਤਰਲੋਕ ਸਿੰਘ ਨੇ ਅਜੇ ਕੁਮਾਰ ਅਤੇ ਉਸਦੇ ਸਾਥੀਆਂ ਉੱਪਰ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਏ ਸਨ ਇਸ ਦੌਰਾਨ ਉਨ੍ਹਾਂ ਦੀ ਅਜੇ ਕੁਮਾਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਅਜੇ ਕੁਮਾਰ ਨੇ ਘਰ ਆ ਕੇ ਆਪਣੇ ਸਾਥੀਆਂ ਸਮੇਤ ਉਸ ਨਾਲ ਕੁੱਟਮਾਰ ਕੀਤੀ।

ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਹਨ।ਪੀੜਿਤ ਨੇ ਦੱਸਿਆ ਕਿ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਪਰ ਪੁਲਿਸ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਉਨ੍ਹਾ ਨੂੰ ਹੀ ਰਾਜੀਨਾਮਾ ਕਰਨ ਲਈ ਦਬਾਅ ਪਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੁਣ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਇਸ ਦੀ ਸ਼ਿਕਾਇਤ ਸੌਂਪ ਕੇ ਆਏ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਨ।
ਓਧਰ ਦੂਜੇ ਪਾਸੇ ਜਦੋਂ ਥਾਣਾ ਜਮਾਲਪੁਰ ਦੇ ਜਾਂਚ ਕਰ ਰਹੇ ਅਧਿਕਾਰੀ ਨਾਲ ਗੱਲ ਕਰਨੀ ਚਾਹੀ ਤਾਂ ਸੱਚ ਮੁੱਚ ਹੀ ਓਸਦਾ ਵਰਤਾਵ ਰੁੱਖਾ ਸੀ ਓਸਨੇ ਕਿਹਾ ਕਿ ਛੋਟੀ ਮੋਟੀ ਲੜਾਈ ਵਿੱਚ ਬਾਈਟ ਵਾਸਤੇ ਨਾ ਕਿਹਾ ਕਰੋ

See also  ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ