ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਦਾ ਵਿਰੋਧ

ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਸੁਨੀਲ ਜਾਖੜ ਹੁਸਿ਼ਆਰਪੁਰ ਪਹੁੰਚੇ ਹੁਸਿ਼ਆਰਪੁਰ ਆਉਂਦਿਆਂ ਸਾਰ ਹੀ ਸੁਨੀਲ ਜਾਖੜ ਦਾ ਜ਼ੋਰਦਾਰ ਵਿਰੋਧ ਹੋਇਆ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਨੂੰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਤੇ ਜ਼ੋਰਦਾਰ ਮੁਰਦਾਬਾਦ ਦੇ ਨਾਅਰੇ ਲਾਏ।

ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਵਲੋਂ ਐਸ ਸੀ ਵਰਗ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕੀਤੀ ਗਈ ਸੀ ਜਿਸ ਕਾਰਨ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਚ ਹੁੰਦਿਆਂ ਸੁਨੀਲ ਜਾਖੜ ਵਲੋਂ ਭਾਜਪਾ ਨੂੰ ਰੱਜ ਕੇ ਭੰਡਿਆ ਜਾਂਦਾ ਸੀ ਪਰੰਤੂ ਅੱਜ ਖੁਦ ਇਹ ਭਾਜਪਾ ਦਾ ਪ੍ਰਧਾਨ ਬਣ ਬੈਠਾ ਹੈ।

See also  ਪਟਵਾਰੀ ਧੜਾਂ ਹੋਇਆ ਦੋ ਫਾੜ, ਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਹੱਥੋਪਾਈ ਤੱਕ ਆਈ ਨੌਬਤ