ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਜਸਕੀਰਤ ਅਗਵਾਹ, ਹਾਲਾਤ ਵਿਗੜਨ ਦੇ ਆਸਾਰ

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਹੈ। ਕਾਰ ਵਿੱਚ ਬੈਠਣ ਤੋਂ ਪਹਿਲਾਂ ਹੀ ਜਸਕੀਰਤ ਲਾਲਾ ਨੇ ਆਪਣੇ ਭਰਾ ਸ਼ੇਰਾ ਨੂੰ ਕਾਲ ਲਾ ਕੇ ਫ਼ੋਨ ਹੋਲਡ ਕਰ ਦਿੱਤਾ। ਇਸ ਦੌਰਾਨ ਬਦਮਾਸ਼ਾਂ ਦੀ ਫੋਨ ‘ਤੇ ਪੂਰੀ ਗੱਲਬਾਤ ਸੁਣ ਕੇ ਸ਼ੇਰਾ ਵੀ ਟਿਕਾਣੇ ‘ਤੇ ਪਹੁੰਚ ਗਿਆ। ਬਦਮਾਸ਼ਾਂ ਨੇ ਕਾਰ ਦੀ ਖਿੜਕੀ ਰਾਹੀਂ ਸ਼ੇਰਾ ਨੂੰ ਪਿਸਤੌਲ ਦਿਖਾਈ ਤੇ ਲਾਲਾ ਨੂੰ ਸੜਕ ‘ਤੇ ਹੀ ਛੱਡ ਕੇ ਫਰਾਰ ਹੋ ਗਏ। ਗੁੱਸੇ ‘ਚ ਆਏ ਸ਼ੇਰਾ ਨੇ ਅਗਵਾਕਾਰਾਂ ਦੀ ਕਾਰ ਦੀ ਭੰਨ-ਤੋੜ ਵੀ ਕੀਤੀ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਸਕੀਰਤ ਲਾਲਾ ਨੇ ਦੱਸਿਆ ਕਿ ਉਹ ਪਿੰਡ ਬੱਲ ਖੁਰਦ ਦਾ ਰਹਿਣ ਵਾਲਾ ਹੈ। ਜੱਗੂ ਭਗਵਾਨਪੁਰੀਆ ਨੇ ਪੁਰਾਣੀ ਰੰਜਿਸ਼ ਕਾਰਨ ਉਸ ਨੂੰ ਮਾਰਨ ਲਈ ਆਪਣੇ ਗੁੰਡੇ ਭੇਜੇ ਸੀ, ਇਸ ਤੋਂ ਪਹਿਲਾਂ ਉਸ ਦੇ ਭਰਾ ਰਾਣਾ ਕੰਦੋਵਾਲੀਆ ਨੂੰ ਵੀ ਜੱਗੂ ਨੇ ਮਰਵਾਇਆ ਸੀ। ਹੁਣ ਉਹ ਉਸ ਨੂੰ ਵੀ ਮਰਵਾਉਣਾ ਚਾਹੁੰਦਾ ਹੈ। ਪੰਜਾਬ ਵਿੱਚ ਮੁੜ ਗੈਂਗਵਾਰ ਵਧਣ ਦੇ ਅਸਾਰ ਬਣ ਗਏ ਹਨ। ਪੰਜਾਬ ਸਰਕਾਰ ਨੂੰ ਧਿਆਨ ਦੇਣਾ ਪਵੇਗਾ ਤਾ ਜੋ ਕੋਈ ਹੋਰ ਵੱਡਾ ਕਾਂਢ ਨਾ ਵਾਪਰ ਜਾਵੇ।

See also  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾਮ' ਨੇ ਤੋੜੇ ਰਿਕਾਰਡ