ਚਾਈਨਾ ਡੋਰ ਨੇ ਕੁੜੀ ਦੇ ਗਲ ਦੀਆਂ ਕੱਟੀਆਂ ਨਸਾਂ, ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰਥ ਗਰੀਬ ਪਰਿਵਾਰ

ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ | ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਦੋਰਾਹਾ ਦੀ ਸ਼ੁਭਨੀਤ ਕੌਰ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਕੱਦੋ ਚੌਕ ‘ਤੇ ਚਾਈਨਾ ਡੋਰ ਉਸ ਦੇ ਗਲ਼ੇ ‘ਚ ਫਸ ਗਈ, ਇਸ ਦੌਰਾਨ ਉਸ ਦੇ ਗਲੇ ਦੀਆਂ ਨਸਾਂ ਕੱਟੀਆਂ ਗਈਆਂ। ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ।

ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਚਾਈਨਾ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸ਼ੁਭਨੀਤ ਕੌਰ ਪੜ੍ਹਾਈ ਦੇ ਨਾਲ-ਨਾਲ ਮੈਕਡਾਨਲਡ ਵਿਖੇ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੀ ਹੈ।

ਉਸ ਦੀ ਮਾਤਾ ਗੀਤਾ ਵਰਮਾ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਦੇ ਤਿੰਨੋਂ ਜੀਅ ਕੰਮ ਕਰਦੇ ਹਨ ਤਾਂ ਪਰਿਵਾਰ ਦਾ ਗੁਜ਼ਾਰਾ ਚੱਲਦਾ ਹੈ।ਪਰਿਵਾਰ ਕੋਲ ਇਲਾਜ ਕਰਾਉਣ ਲਈ ਪੈਸੇ ਨਹੀਂ ਹਨ। ਸ਼ੁਭਨੀਤ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ‘ਚ ਜ਼ਖਮੀ ਹੋਣ ਵਾਲੇ ਲੋਕਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ। ਦੋਰਾਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।

Post by Tarandeep singh

See also  ਕਾਲਜ ਦੇ ਹੋਸਟਲ ਚ ਵੜਿਆ ਇੱਕ ਭੂੰਡ ਆਸ਼ਿਕ