ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਚ ਹੋ ਗਿਆ ਵੱਡਾ ਕਾਂਡ, ਪੁਲਿਸ ਨੁੰ ਪਈਆਂ ਭਾਜੜਾਂ।

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ‘ਚ ਉਸ ਨੇ ਖੁਦਕੁਸ਼ੀ ਦੇ ਪਿੱਛੇ ਕਈ ਕਾਰਨਾਂ ਬਾਰੇ ਲਿਖਿਆ ਹੈ।

lovely university

ਖ਼ਬਰਾਂ ਮੁਤਾਬਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਐਸਡੀਐਮ ਫਗਵਾੜਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਉਨ੍ਹਾਂ ਨੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਅਤੇ ਨਾ ਹੀ ਇਸ ‘ਤੇ ਵਿਸ਼ਵਾਸ ਕਰਨ।

lovely university

ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਓਧਰ ਦੂਜੇ ਪਾਸੇ ਵਿਦਿਆਰਥੀਆਂ ਨੇ ਰਾਤ ਭਰ ਕੀਤਾ ਪ੍ਰਦਰਸ਼ਨ।

See also  ਵੱਡੀ ਖ਼ਬਰ: ਪੰਜਾਬ ਦੇ AG ਵਿਨੋਦ ਘਈ ਨੇ CM ਮਾਨ ਨੂੰ ਸੌਪਿਆਂ ਅਸਤੀਫ਼ਾਂ, ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਹੋ ਸਕਦੇ ਹਨ ਪੰਜਾਬ ਦੇ ਨਵੇਂ AG