ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ Special Investigation Team ਦਾ ਗਠਨ ਕੀਤਾ ਗਿਆ ਹੈ, ਇਹ ਸਾਰੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ ,ਇਸ ਸਾਜ਼ਿਸ਼ ਪਿੱਛੇ ਵਿਦੇਸ਼ ਬੈਠੇ ਕੁਝ ਲੋਕਾਂ ਦਾ ਹੱਥ ਦੱਸਿਆ ਜਾ ਰਿਹਾ ਹੈ।