ਜਲੰਧਰ ਦੀ ਲੋਕ ਸ਼ਭਾਂ ਸੀਟ ਤੇ ‘ਆਪ’ ਦਾ ਕਬਜ਼ਾ

ਜਲੰਧਰ: 10 ਮਈ ਨੂੰ ਹੋਈ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ। ਇਸ ਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਬਣਾ ਦਿੱਤਾ ਹੈ। ਕਾਂਗਰਸ ਪਿਛਲੀ ਚੋਣਾਂ ਦੌਰਾਨ 4 ਵਾਰ ਤੋਂ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਸੀ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ਆਪ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਆਮ ਲੋਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ।

post by parmvir singh

See also  “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ