ਚੰਡੀਗੜ੍ਹ 16 ਜਨਵਰੀ 2023:ਜ਼ੀਰਾ ਫੈਕਟਰੀ ਹੋਵਗੀ ਬੰਦ, ਸੀਐਮ ਮਾਨ ਨੇ ਦਿੱਤੇ ਹੁਕਮ ਸੀਐਮ ਮਾਨ ਨੇ ਦਿੱਤੇ ਜ਼ੀਰਾ ਫੈਕਟਰੀ ਬੰਦ ਕਰਨ ਦੇ ਹੁਕਮ ਪੰਜਾਬ ਵਿੱਚ ਲੋਕ ਰੋਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਮੈਂ ਫੈਕਟਰੀ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ | ਇਸ ਕਰਕੇ ਕਾਨੂੰਨੀ ਮਾਹਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ | ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ |
ਸੀਐਮ ਮਾਨ ਨੇ ਕਿਹਾ -ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ…