ਜ਼ੀਰਾ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਮਗਰੋਂ ਘਿਰੀ ਭਗਵੰਤ ਮਾਨ ਸਰਕਾਰ। January 15, 2023December 21, 2022 by rozana times ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੀ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ‘ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹੱਕੀ ਮੰਗਾਂ ਲਈ ਧਰਨੇ ਦੇ ਰਹੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ। zeera ਦੱਸ ਦਈਏ ਕਿ ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ਵਿੱਚ ਮੰਗਲਵਾਰ ਨੂੰ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਸੀ। ਪੁਲਿਸ ਨੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ। ਖਿੱਚ-ਧੂਹ ਵਿੱਚ ਕੁਝ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਇੱਕ ਵੱਡਾ ਜੱਥਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸ਼ਰਾਬ ਫੈਕਟਰੀ ਦੇ ਸਾਹਮਣੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧਰਨੇ ਵਿੱਚ ਸ਼ਾਮਲ ਹੋਣ ਦੀ ਜ਼ਿੱਦ ’ਤੇ ਅੜੇ ਰਹੇ। ਇਸ ਦੌਰਾਨ ਸ਼ੁਰੂ ਹੋਈ ਬਹਿਸ ਮਗਰੋਂ ਖਿੱਚ-ਧੂਹ ਵਿੱਚ ਬਦਲ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਜਿਸ ਤੋਂ ਸਥਿਤੀ ਹੋਰ ਵਿਗੜ ਗਈ। ਧਰਨਾਕਾਰੀਆਂ ਨੇ ਵੀ ਅੱਗੋਂ ਲਾਠੀਚਾਰਜ ਦਾ ਜਵਾਬ ਲਾਠੀਆਂ ਨਾਲ ਦਿੱਤਾ।POST BY PARMVIR SINGH Related posts:ਬਿਕਰਮ ਸਿੰਘ ਮਜੀਠੀਆ ਨੇ ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਤੇ ਉਸਦੀ ਮ੍ਰਿਤਕ ਦੇ...ਸ਼ੀਵਰੇਜ਼ ਦੀ ਲੀਕੇਜ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਤਿਆਰWorld Cup 2023 ਲਈ ਪਾਕਿਸਤਾਨੀ ਟੀਮ ਨੂੰ ਵੱਡਾ ਝਟਕਾਲਾਰੈਂਸ ਬਿਸ਼ਨੋਈ 'ਤੇ ED ਦਾ ਸ਼ਿੰਕਜਾ, ਤੜਕੇ ਹੀ ਮਾਰਿਆ ਛਾਪਾ Post Views: 107 See also ਪੁਲਿਸ ਪ੍ਰਸ਼ਾਸ਼ਨ ਨੇ ਕੀਤਾ ਇੱਕ ਨੌਜਵਾਨ ਨੂੰ ਕਾਬੂ, ਲੋਕਾਂ ਦੇ ਮੋਬਾਇਲ ਫੋਨ ਖੋਹ ਕੇ ਹੋ ਜਾਂਦਾ ਸੀ ਫਰਾਰ