ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਜਿਸ ਵਿਚ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਜਿਲ੍ਹਾ ਸਿਹਤ ਅਧਿਕਾਰੀ ਡਾ.ਲਖਵੀਰ ਸਿੰਘ, ਡੀ.ਐਮ.ਸੀ ਡਾ.ਹਰਬੰਸ ਕੌਰ , ਐਸ.ਐਮ.ਓ ਇੰਚਾਰਜ ਸਿਵਲ ਹਸਪਤਾਲ ਡਾ.ਸਵਾਤੀ ,ਐਸ.ਐਮ.ਓ ਡਾ.ਮਨਮੋਹਨ ਸਿੰਘ, ਡਿਪਟੀ ਮਾਸ ਮੀਡਿਆ ਅਫਸਰ ਤ੍ਰਿਪਤਾ ਦੇਵੀ, ਜਿਲ੍ਹਾ ਬੀ.ਸੀ.ਸੀ ਅਮਨਦੀਪ ਸਿੰਘ, ਦਫਤਰ ਸਿਵਲ ਸਰਜਨ ਅਤੇ ਜ਼ਿਲਾ ਹਸਪਤਾਲ ਦਾ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ। ਏ.ਐਮ.ਓ ਡਾ.ਹਰਪ੍ਰੀਤ ਕੌਰ ਵਲੋਂ ਸਾਰੇ ਪ੍ਰਤੀਭਾਗੀਆਂ ਨੂੰ ਲਗਭਗ 45 ਮਿੰਟ ਤੱਕ ਯੋਗਾ ਦੀਆਂ ਕਸਰਤਾਂ ਕਰਵਾਈਆਂ ਗਈਆਂ ।

ਇਸ ਮੌਕੇ ਡਾ ਬਲਵਿੰਦਰ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜਕਲ ਦੀ ਭੱਜ ਦੌੜ ਵਾਲੀ ਜਿੰਦਗੀ ਕਾਰਣ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲਡ ਪ੍ਰੈਸ਼ਰ, ਸ਼ੂਗਰ, ਦਿਲ ਦਾ ਦੌਰਾ,ਲਕਵਾ, ਕੈਂਸਰ, ਦਮਾ, ਸਾਹ ਦੀਆਂ ਬੀਮਾਰੀਆਂ, ਪੇਟ ਦੀਆਂ ਬੀਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ। ਆਧੁਨਿਕ ਸਮਾਜ ਵਿਚ ਸਰੀਰਿਕ ਘੱਟ ਤੇ ਦਿਮਾਗੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਣ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਹਨਾਂ ਵਿੱਚ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ ਜੋ ਕਿ ਸਰੀਰ ਵਿਚ ਸੰਤੁਲਨ ਅਤੇ ਲਚਕ ਲਿਆੳਣ ਵਿੱਚ ਸਹਾਈ ਹੁੰਦਾ ਹੈ । ਜੋ ਮਾਸਪੇਸ਼ੀਆਂ ਦੀ ਤਾਕਤ ਅਤੇ ਲਹੂ ਦੇ ਸੰਚਾਰ ਨੂੰ ਵਧਾਉਂਦਾ ਹੈ। ਉਹਨਾਂ ਕਿਹਾ ਕਿ ਯੋਗ ਇੱਕ ਦਿਨ ਇੱਕ ਹਫਤਾ ਜਾਂ ਮਹੀਨੇ ਲਈ ਨਹੀਂ ਬਲਕਿ ਇਸ ਨੂੰ ਰੋਜ਼ਾਨਾ ਦੀ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

See also  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ