ਜੰਡਿਆਲਾ ਗੁਰੂ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 150 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਕਾਬੂ

ਅੱਜ ਐਸ ਐਸ ਪੀ ਜ਼ਿਲ੍ਹਾ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀਐਸਪੀ ਕੁਲਦੀਪ ਸਿੰਘ ਜੰਡਿਆਲਾ ਗੁਰੂ ਅਤੇ ਐਸਐਚਓ ਮੁਖ਼ਤਿਆਰ ਸਿੰਘ ਦੀ ਅਗਵਾਈ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਐਸ ਐਚ ਓ ਮੁਖਤਾਰ ਸਿੰਘ ਦੀ ਟੀਮ ਨੂੰ ਮਿਲੀ ਵੱਡੀ ਕਾਮਜਾਬੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਐਸ ਐਚ ਓ ਮੁਖਤਾਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਪਟਰੋਲਿੰਗ ਦੁਰਾਨ ਏ ਐਸ ਆਈ ਹਰਜਿੰਦਰ ਸਿੰਘ ਤੇ ਹੈਡ ਕਾਂਸਟੇਬਲ ਮੇਜਰ ਸਿੰਘ ਤੇ ਹੈਡ ਕਾਂਸਟੇਬਲ ਅਮਰਜੀਤ ਸਿੰਘ ਨੇ ਦੋਸ਼ੀ ਬਲਵਿੰਦਰ ਸਿੰਘ ਬਿੱਲਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬਾਲਿਆ ਮੰਝਪੁਰ ਨੂੰ ਨਾਜਾਇਜ਼ 32 ਬੋਰ ਪਿਸਟਲ ਤੇ ਦੋ ਰੋਂਦਾ ਸਮੇਤ ਕੀਤਾ ਕਾਬੂ ਇਸੇ ਮੁਹਿੰਮ ਦੇ ਤਹਿਤ ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁੱਹਲੇ ਦੇ ਮੜੀਆ ਵਾਲੀ ਗਲੀ ਵਿੱਚੋ ਦੋਸ਼ੀ ਪਰਗਟ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ ਇਨ੍ਹਾਂ ਤੇ ਨਜਾਇਜ ਅਸਲਾ ਐਕਟ ਦੇ ਤਹਿਤ ਤੇ ਐਨ ਡੀ ਪੀ ਐਸ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਲੈਕੇ ਹੋਰ ਵੀ ਰਿਕਵਰੀ ਕੀਤੀ ਜਾਵੇਗੀ

See also  BSF ਨੇ ਪੰਜਾਬ ਦੀ ਫ਼ਿਰੋਜ਼ਪੁਰ ਸਰਹੱਦ ਨੇੜੇ ਬਰਾਮਦ ਕੀਤੀ 1 ਕਿਲੋ ਹੈਰੋਇਨ।