ਜੇਲ੍ਹ ਵਿਚ ਝੜਪ ਤੋਂ ਬਾਅਦ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਆਹਮੋ-ਸਾਹਮਣੇ ਹੋਏ ਹਨ। ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਮਾਰਨ ਦੀ ਜ਼ਿਮੇਵਾਰੀ ਲਈ ਹੈ। ਹੁਣ ਇਸ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਦੀ ਇਕ ਸੋਸ਼ਲ ਮੀਡੀਆ ਪੋਸਟ ਵੀ ਆਈ ਹੈ। ਜੱਗੂ ਭਗਵਾਨਪੁਰੀਆ ਗੈਂਗ ਨੇ ਧਮਕੀ ਦਿੱਤੀ ਹੈ ਕਿ ਇਸ ਦਾ ਹਰਜਾਨਾ ਜਲਦੀ ਭਰਨਾ ਪਵੇਗਾ। ਗੈਂਗ ਨੇ ਕਿਹਾ ਹੈ ਕਿ ਜਿਸ ਨੇ ਵੀ ਮਨਦੀਪ ਨੂੰ ਮਾਰਿਆ, ਉਹ ਸਾਡਾ ਆਪਣਾ ਹੋਵੇ ਜਾਂ ਬੇਗਾਨਾ, ਉਹ ਕਿਸੇ ਤੋਂ ਨਹੀਂ ਡਰਦੇ, ਕਤਲ ਦਾ ਬਦਲਾ ਕਤਲ ਨਾਲ ਲਿਆ ਜਾਵੇਗਾ। ਸਾਰਿਆਂ ਨੂੰ ਇਸ ਰਸਤੇ ਉਤੇ ਭੇਜਾਂਗੇ। ਭਗਵਾਨਪੁਰੀਆ ਗੈਂਗ ਨੇ ਕਿਹਾ ਹੈ ਕਿ ਅਸੀਂ ਮਨਪ੍ਰੀਤ ਮੰਨੂ ਤੇ ਰੂਪਾ ਨੂੰ ਨਹੀਂ ਮਾਰਿਆ। ਅਸੀਂ ਦੋਸਤਾਂ ਨੂੰ ਨਹੀਂ ਮਾਰਦੇ। ਜਿਨ੍ਹਾਂ ਨੇ ਮਨਦੀਪ ਤੂਫਾਨ ਤੇ ਮੋਹਨਾ ਨੂੰ ਮਾਰਿਆ ਹੈ, ਉਨ੍ਹਾਂ ਤੋਂ ਬਦਲਾ ਲਿਆ ਜਾਵੇਗਾ। ਭਾਵੇਂ ਕੋਈ ਸਾਡਾ ਆਪਣਾ ਹੋਵੇ ਜਾਂ ਪਰਾਇਆ, ਜਿਸ ਨੇ ਵੀ ਇਹ ਗਲਤੀ ਕੀਤੀ ਹੈ, ਉਸ ਨੂੰ ਜਲਦੀ ਹੀ ਹਰਜਾਨਾ ਭੁਗਤਣਾ ਪਵੇਗਾ।
ਕੇਂਦਰੀ ਜੇਲ੍ਹ ਵਿਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਮਗਰੋਂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜੇਲ੍ਹ ਵਿਚ ਬੰਦ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਗੈਂਗਸਟਰਾਂ ਦਾ ਦੂਜੇ ਧੜੇ ਨਾਲ ਪਿਛਲੇ ਕਈ ਦਿਨਾਂ ਤੋਂ ਟਕਰਾਅ ਚੱਲ ਰਿਹਾ ਸੀ। ਇਹ ਟਕਰਾਅ ਖੂਨੀ ਝੜਪ ਵਿਚ ਤਬਦੀਲ ਹੋ ਗਿਆ। ਝੜਪ ਵਿਚ ਪੰਜ ਹੋਰ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਪਛਾਣ ਮਨਦੀਪ ਸਿੰਘ ਤੂਫਾਨ ਤੇ ਮਨਮੋਹਨ ਸਿੰਘ ਮੋਹਨਾ ਦੇ ਤੌਰ ’ਤੇ ਹੋਈ ਹੈ ਜੋ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸ਼ੁੱਭ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਸਨ।
post by parmvir singh