ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ।

ਪੰਜਾਬ ਵਿੱਚ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੋਈ ਸਖਤੀ ਨਹੀਂ ਵਰਤੀ ਜਾਵੇਗੀ ।

kuldeep singh dhaliwal


ਇਸ ਸਬੰਧੀ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਿਲਹਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਨਾ ਤਾਂ ਕੋਈ ਚਲਾਨ ਕੀਤਾ ਜਾਵੇਗਾ ਤੇ ਨਾ ਹੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਕਰ ਕੇ ਹੀ ਸਮਝਾਇਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਾਰਿਆਂ ਦਾ ਫ਼ਰਜ਼ ਹੈ।

polution


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖਤੀ ਕਰਨ ਦੇ ਹੁਕਮ ਦਿੰਦਿਆਂ ਸੰਕੇਤ ਦਿੱਤੇ ਸੀ ਪਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਅਫਸਰਾਂ ਨੇ ਪਰਾਲੀ ਸਾੜਨ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਤਾਂ ਉਹ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦੇਣਗੇ।

See also  ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ