ਟਾਂਡਾ ਪੁਲਿਸ ਨੇ ਡਾਕਾ ਮਾਰਨ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ 530 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਟਾਂਡਾ ਪੁਲਿਸ ਨੇ ਡਾਕਾ ਮਾਰਨ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ ਚ ਇਕ ਮਹਿਲਾ ਵੀ ਸ਼ਾਮਿਲ ਹੈ। ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀਆਂ ਪਾਸੋਂ 530 ਗ੍ਰਾਮ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੇ ਐਸਐਚਓ ਓਂਕਾਂਰ ਸਿੰਘ ਬਰਾੜ ਨੇ ਦੱਸਿਆ ਕਿ ਬੀਤੇ ਦਿਨ ਏਐਸਆਈ ਦਿਲਦਾਰ ਸਿੰਘ ਨੇ ਟਾਂਡਾ ਦੇ ਸ਼ਹਿਬਾਜ਼ਪੁਰ ਮੋੜ ਤੇ ਨਾਕਾਬੰਦੀ ਕੀਤੀ ਹੋਈ ਸੀ ਤੇ ਇਸ ਦੌਰਾਨ ਸ੍ਰੀ ਹਰਿਗੋਬਿੰਦਪੁਰ ਸਾਹਿਬ ਤਰਫੋਂ ਆ ਰਹੇ ਇਕ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਤਾਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਭਾਰੀ ਮਾਤਰਾ ਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ।

ਉਨ੍ਹਾਂ ਦੱਸਿਅ ਕਿ ਪੁਛਗਿਛ ਦੌਰਾਨ ਦੋਸ਼ੀਆਂ ਨੇ ਮੰਨਿਆ ਹੈ ਕਿ ਉਨ੍ਹਾਂ ਵਲੋਂ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਵੱਖ ਵੱਖ ਥਾਵਾਂ ਦੇ ਡਾਕੇ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਗਏ ਨੇ।ਐਸਐਚਓ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਪੁਛਗਿਛ ਤੋਂ ਬਾਅਦ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕੀਤਾ ਏ ਜਿਨ੍ਹਾਂ ਚ ਇਕ ਮਹਿਲਾ ਵੀ ਸ਼ਾਮਿਲ ਏ।ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਜਸਪਾਲ ਮਸੀਹ, ਸੰਨੀ, ਗੁਰਪ੍ਰੀਤ ਸਿੰਘ ਜੋ ਕਿ ਕਪੂਰਥਲਾ ਦੇ ਰਹਿਣ ਵਾਲੇ ਨੇ ਤੇ ਇਕ ਮਹਿਲਾ ਸਮੂੰਦਰਾ ਵਾਸੀ ਹੁਸਿ਼ਆਰਪੁਰ ਵਜੋਂ ਹੋਈ ਹੈ।

See also  ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਕਰਨਗੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ