ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬੀਤੇ ਇਕ ਮਹੀਨੇ ਤੋਂ ਟੋਲ ਪਲਾਜ਼ਾ ਚੋਲਾਂਗ ਵਿਖੇ ਲਗਾਇਆ ਧਰਨਾ ਅੱਜ ਕੀਤਾ ਸਮਾਪਤ ਦੂਜੇ ਪਾਸੇ ਟੋਲ ਪਲਾਜ਼ਾ ਦੇ ਵਰਕਰਾਂ ਨੇ ਕਿਹਾ ਕਿ ਅੱਜ ਅਸੀਂ ਇਕ ਮਹੀਨੇ ਬਾਅਦ ਟੋਲ ਨੂੰ ਸ਼ੂਰੂ ਕਰਨ ਲਈ ਜਾ ਰਹੇ ਹਾਂ ਅਤੇ ਕਿਸਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਟੋਲ ਪਲਾਜ਼ਾ ਨਾਲ ਜੁੜੇ ਹਜ਼ਾਰਾਂ ਵਰਕਰਾਂ ਦੀ ਰੋਟੀ ਰੋਜ਼ੀ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨੇ ਸਰਕਾਰੀ ਅਦਾਰਿਆਂ ਦੇ ਅਗੇ ਹੀ ਲਗਾਏ ਜਾਣ ਉਨ੍ਹਾਂ ਆਪਣੀਆਂ ਤਨਖਾਹਾਂ ਦੀ ਅਵਾਜ਼ ਬੁਲੰਦ ਕਰਨ ਲਈ ਕਿਸਾਨਾਂ ਦਾ ਧੰਨਵਾਦ ਵੀ ਕੀਤਾ।
ਕਿਸਾਨ ਆਗੂ ਪਰਮਜੀਤ ਸਿੰਘ ਬਾਠ ਨੇ ਕਿਹਾ ਕਿ ਬਾਕੀ ਮੰਗਾਂ ਦੀ ਅਵਾਜ਼ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤਕ ਪਹੁੰਚਣਾਉਣ ਲਈ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਅੱਗੇ ਧਰਨੇ ਅਤੇ 29 ਜਨਵਰੀ ਨੂੰ ਪੂਰੇ ਪੰਜਾਬ ਵਿਚ ਤਿੰਨ ਘੰਟੇ ਲਈ ਰੇਲਵੇ ਟ੍ਰੈਕ ਜਾਮ ਕੀਤੇ ਜਾਣਗੇ।
post by parmvir singh