ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ।

ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਮੁੜ ਇਕ ਵਾਰ ਪੰਜਾਬ ਪੁਲਿਸ ਵਲੋਂ ਪੰਜਾਬ ਭਰ ਚ ਸਰਚ ਅਭਿਆਨ ਚਲਾਇਆ ਗਿਆ।ਜਿਸ ਤਹਿਤ ਹੁਸਿ਼ਆਰਪੁਰ ਚ ਵੀ ਵੱਖ ਵੱਖ ਚੌਕਾਂ ਚ ਪੁਲਿਸ ਵਲੋਂ ਸਖਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਰਾਹਗਿਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।ਸਰਚ ਅਭਿਆਨ ਤਹਿਤ ਹੁਸਿ਼ਆਰਪੁਰ ਚ ਵਿਸ਼ੇਸ਼ ਤੌਰ ਤੇ ਏਡੀਜੀਪੀ ਨਾਗੇਸ਼ਵਰ ਰਾਓ ਪਹੁੰਚੇ ਤੇ ਉਨ੍ਹਾਂ ਵਲੋਂ ਨਾਕਿੰਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜਿ਼ਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਦੌਰਾਨ ਏਡੀਜੀਪੀ ਨਾਗੇਸ਼ਵਰ ਰਾਓ ਨੇ ਕਿਹਾ ਕਿ ਸਰਚ ਅਭਿਆਨ ਚਲਾਉਣ ਦਾ ਮੁੱਖ ਉਦੇਸ਼ ਸ਼ਰਾਰਤੀ ਅਤੇ ਸ਼ੱਕੀ ਅਨਸਰਾਂ ਨੂੰ ਕਾਬੂ ਕਰਕੇ ਆਮ ਜਨਤਾ ਨੂੰ ਸੁਰੱਖਿਅਤ ਮਾਹੌਲ ਦੇਣ ਦਾ ਏ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਡੇ ਪੈਮਾਨੇ ਤੇ ਸਰਚ ਅਭਿਆਨ ਚਲਾ ਚੁੱਕੀ ਐ ਤੇ ਇਸ ਦੌਰਾਨ ਵੱਡੀ ਗਿਣਤੀ ਚ ਅਪਰਾਧਿਕ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਜਾ ਚੁੱਕਿਐ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਐ ਤੇ ਰਾਤ ਸਮੇਂ ਵੀ ਹੁਸਿ਼ਆਰਪੁਰ ਚ ਪੁਲਿਸ ਵਲੋਂ ਗਸ਼ਤ ਵਧਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਸੰਤ ਪੰਚਮੀ ਦੇ ਤਿਓਹਾਰ ਤੇ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਕਿਉਂ ਇਹ ਡੋਰ ਜਿੱਥੇ ਪਾਬੰਦੀਸ਼ੁਦਾ ਐ ਉਥੇ ਹੀ ਇਸ ਕਈ ਹਾਦਸੇ ਵੀ ਵਾਪਰ ਚੁੱਕੇ ਨੇ।

post by parmvir singh

See also  ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਦੀ ਛਿੜੀ ਚਰਚਾ