Last Updated:Mar 26, 2026 10:01 PM ISTਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿੱਚ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ। ਉਸ ਨੇ ਤੇਜ਼ਧਾਰ ਹਥਿਆਰ ਨਾਲ ਮਹਿਲਾ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ।ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ, 48 ਘੰਟਿਆਂ ਵਿੱਚ ਸੁਲਝਾਇਆ ਕਤਲ ਦੀ ਕੋਸ਼ਿਸ਼ ਦਾ ਮਾਮਲਾ, ਮੁਲਜ਼ਮ ਕੀਤਾ ਗ੍ਰਿਫਤਾਰਡੇਰਾਬੱਸੀ : ਪੰਜਾਬ ਪੁਲਿਸ ਵੱਲੋਂ ਅਪਰਾਧ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕੀਤੀ ਗਈ ਕਤਲ ਦੀ ਕੋਸ਼ਿਸ਼ ਦੇ ਸੰਵੇਦਨਸ਼ੀਲ ਮਾਮਲੇ ਨੂੰ ਸਿਰਫ਼ 48 ਘੰਟਿਆਂ ਵਿੱਚ ਟ੍ਰੇਸ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ।ਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿੱਚ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ। ਉਸ ਨੇ ਤੇਜ਼ਧਾਰ ਹਥਿਆਰ ਨਾਲ ਮਹਿਲਾ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ।ਇਸ ਮਾਮਲੇ ‘ਚ ਥਾਣਾ ਡੇਰਾਬੱਸੀ ਵਿਖੇ ਐਫ.ਆਈ.ਆਰ ਨੰਬਰ 126 ਮਿਤੀ 24.03.2026 ਅਧੀਨ ਭਾਰਤੀ ਨਿਆ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਬਿਕਰਮਜੀਤ ਸਿੰਘ ਬਰਾੜ, ਐੱਸ.ਪੀ ਡੇਰਾਬੱਸੀ ਦੀ ਦੇਖ-ਰੇਖ ਹੇਠ ਇੱਕ ਖ਼ਾਸ ਟੀਮ ਬਣਾਈ ਗਈ। ਇੰਸਪੈਕਟਰ ਸੁਮਿਤ ਮੋਰ, ਐੱਸ.ਐੱਚ.ਓ ਡੇਰਾਬੱਸੀ ਦੀ ਅਗਵਾਈ ਵਿੱਚ ਟੀਮ ਨੇ ਤਕਨੀਕੀ ਸਬੂਤਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਦੋਸ਼ੀ ਦੀ ਪਹਿਚਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।ਗ੍ਰਿਫਤਾਰ ਦੋਸ਼ੀ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ, ਜੋ ਬੁਧਨਪੁਰ, ਸੈਕਟਰ-16, ਪੰਚਕੂਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹਮਲੇ ਵਿੱਚ ਵਰਤਿਆ ਗਿਆ ਤੇਜ਼ਧਾਰ ਹਥਿਆਰ ਅਤੇ ਇੱਕ ਐਕਟਿਵਾ ਸਕੂਟਰ ਵੀ ਬਰਾਮਦ ਕੀਤਾ ਹੈ।ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਇਆ ਕਿ ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਇੱਕ ਕਮਰੇ ਤੋਂ ਛਾਲ ਮਾਰੀ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ।ਪੁਲਿਸ ਦੀ ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਸ ਹਮਲੇ ਦੇ ਪਿੱਛੇ ਪੈਸਿਆਂ ਦਾ ਵਿਵਾਦ ਸੀ। ਪੁਲਿਸ ਵੱਲੋਂ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।First Published :Mar 26, 2026 10:00 PM ISTਪੰਜਾਬੀ ਖਬਰਾਂ/ ਖਬਰਾਂ/Punjab/ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ, 48 ਘੰਟਿਆਂ ਵਿੱਚ ਸੁਲਝਾਇਆ ਕਤਲ ਦੀ ਕੋਸ਼ਿਸ਼ ਦਾ ਮਾਮਲਾ, ਮੁਲਜ਼ਮ ਕੀਤਾ ਗ੍ਰਿਫਤਾਰRead More
- Advertisement -
Recent Posts
Most Popular
amritsar border villages: big message from gurdwaras to youth and parents |
ਸਰਹੱਦੀ ਪਿੰਡਾਂ ਦੇ ਗੁਰੂ ਘਰਾਂ ਵਿੱਚ ਹਰ ਸ਼ਾਮ ਹੋ ਰਹੀ ਇੱਕ ਖਾਸ ਅਨਾਊਂਸਮੈਂਟ ਨੇ ਧਿਆਨ ਖਿੱਚਿਆ ਹੈ। ਨੌਜਵਾਨਾਂ ਦੇ ਨਾਲ ਹੁਣ ਮਾਪਿਆਂ ਨੂੰ ਵੀ...
ਅੰਮ੍ਰਿਤਸਰ ’ਚ ਨਿਹੰਗਾਂ ਦਾ ਹੰਗਾਮਾ, ਮਹਿਲਾ SHO ਨਾਲ ਵੀ ਹੋਈ ਖਿੱਚੋਤਾਣ, ਜਾਣੋ ਪੂਰਾ ਮਾਮਲਾ...
ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਨਿਹੰਗ ਸਿੰਘਾਂ ਦੇ ਧਰਨੇ ਦੌਰਾਨ ਹੰਗਾਮਾ ਹੋਇਆ। ਰੇਕੀ ਦੇ ਸ਼ੱਕ ’ਚ ਇੱਕ ਨਿਹੰਗ ਨਾਲ ਕੁੱਟਮਾਰ ਅਤੇ ਮਹਿਲਾ SHO ਨਾਲ...
AAP Election Pamphlet | ‘3000-4500 ਵਾਲੀ ਸਕੀਮ ਹੋ ਜਾਏਗੀ ਬੰਦ’ ਸਰਕਾਰ- ਵਿਰੋਧੀ ਹੋਏ ਆਹਮੋ-ਸਾਹਮਣੇ...
ਚੋਣੀ ਮਾਹੌਲ ਵਿਚਕਾਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੁਣਾਵੀ ਪੈਂਫਲੇਟ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। AAP ਨੇ ਇਸ ਪੈਂਫਲੇਟ...
Amritsar: ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ |
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ-ਪੰਜਾਬ ਪੁਲਿਸ ਨੇ ਸਰਹੱਦ ਪਾਰੋਂ...
Punjab Holiday: ਸੋਮਵਾਰ ਦੀ ਸਰਕਾਰੀ ਛੁੱਟੀ! ਵੇਖੋ RH ਲਿਸਟ |
ਸਕੂਲ-ਕਾਲਜ ਦੇ ਵਿਦਿਆਰਥੀ ਸਿਰਫ਼ ਆਪਣੇ ਸੰਸਥਾ ਦੇ ਕੈਲੰਡਰ ਅਨੁਸਾਰ ਛੁੱਟੀ ਹੋਣ ’ਤੇ ਹੀ ਇਸ ਬ੍ਰੇਕ ਦਾ ਲਾਭ ਲੈ ਸਕਣਗੇ। ਪੰਜਾਬ ਸਣੇ ਉੱਤਰ ਭਾਰਤ ਵਿਚ...















