ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਜਲਦੀ ਹੋਵੇਗੀ ਵਾਪਸੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਉਣਗੇ। ਮੇਟਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰ ਦਿੱਤਾ ਜਾਵੇਗਾ। ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਹੋਵੇਗੀ ਵਾਪਸੀ। ਕੈਪੀਟਲ ਹਿੱਲ ਦੰਗਿਆਂ ਤੋਂ ਬਾਅਦ ਮੈਟਾ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਊਂਟ ‘ਤੇ ਰੋਕ ਲਗਾ ਦਿੱਤੀ ਸੀ। ਡੋਨਾਲਡ ਟਰੰਪ ਨੇ ਦੱਸਿਆ ਸੀ ਕਿ ਸਾਡੀ ਮੈਟਾ ਨਾਲ ਗੱਲਬਾਤ ਹੋ ਰਹੀ ਹੈ । ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜਿੰਨੀ ਸਾਨੂੰ ਉਨ੍ਹਾਂ ਦੀ ਲੋੜ ਹੈ, ਉਸ ਤੋਂ ਵੱਧ ਉਨ੍ਹਾਂ ਨੂੰ ਸਾਡੀ ਲੋੜ ਹੈ । ਗੌਰਤਲਬ ਹੈ ਕਿ ਮੈਟਾ ਇਸ ਮਹੀਨੇ ਡੋਨਾਲਡ ਟਰੰਪ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਪਸ ਲੈਣ ਦੇ ਸਬੰਧ ਵਿੱਚ ਫ਼ੈਸਲਾ ਲੈ ਸਕਦਾ ਹੈ।

donald-trump

ਦੱਸ ਦੇਈਏ ਕਿ ਅਮਰੀਕਾ ਦੀ ਸੰਸਦ ‘ਤੇ 6 ਜਨਵਰੀ 2021 ਨੂੰ ਹੋਏ ਹਮਲੇ ਤੋਂ ਬਾਅਦ ਫੇਸਬੁੱਕ ਨੇ ਡੋਨਾਲਡ ਟਰੰਪ ਨੂੰ ਬੈਨ ਕਰ ਦਿੱਤਾ ਸੀ। ਦਰਅਸਲ, ਡੋਨਾਲਡ ਟਰੰਪ ਨੇ ਆਪਣੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ 2020 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਵੋਟਿੰਗ ਵਿੱਚ ਗੜਬੜੀ ਹੋਈ ਸੀ । ਇਸ ਤੋਂ ਬਾਅਦ ਹੀ ਫੇਸਬੁੱਕ ਨੇ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਡੋਨਾਲਡ ਟਰੰਪ ਅਕਾਊਂਟ ਨੂੰ ਬੈਨ ਕਰ ਦਿੱਤਾ ਸੀ, ਟਵਿੱਟਰ ਨੇ ਵੀ ਡੋਨਾਲਡ ਟਰੰਪ ‘ਤੇ ਪਾਬੰਦੀ ਲਗਾ ਦਿੱਤੀ ਸੀ । ਐਲੋਨ ਮਸਕ ਵੱਲੋਂ ਟਵਿੱਟਰ ਨੂੰ ਹਾਸਲ ਕਰਨ ਤੋਂ ਬਾਅਦ ਡੋਨਾਲਡ ਟਰੰਪ ਦਾ ਅਕਾਊਂਟ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ। ਹਾਲਾਂਕਿ, ਟਰੰਪ ਨੇ ਅਜੇ ਤੱਕ ਕੋਈ ਟਵੀਟ ਨਹੀਂ ਕੀਤਾ ਹੈ ਅਤੇ ਟਵਿੱਟਰ ਦੀ ਬਜਾਏ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕਰ ਰਹੇ ਹਨ।

post by parmvir singh

See also  ਅੰਮ੍ਰਿਤਸਰ ਦੇ ਇਲਾਕੇ ਮੋਹਕਮਪੂਰਾ ਦੇ ਵਿਚ ਹੋਇਆ ਅਨੋਖਾ ਵਿਆਹ