ਤਰਨਤਾਰਨ ਦੀ ਪੁਲਸ ਵੱਲੋਂ ਅਫੀਮ ਸਣੇ 2 ਕੀਤੇ ਕਾਬੂ

ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਮੁਲਜ਼ਮਾਂ ਨੂੰ 1 ਕਿਲੋ ਅਫੀਮ ਅਤੇ 1 ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਮਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਰੱਤਾ ਗੁੱਦਾ ਅਤੇ ਬਿਕਰਮਜੀਤ ਸਿੰਘ ਉਰਫ ਬਾਠ ਪੁੱਤਰ ਸੁਖਰਾਜ ਸਿੰਘ ਵਾਸੀ ਦੇਉ ਬਾਠ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

afeem

ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਬਾਠ ਚੌਕ ਤਰਨਤਾਰਨ ਵਿਖੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਉੱਪਰ ਸਵਾਰ 2 ਵਿਅਕਤੀਆਂ ਨੂੰ ਰੋਕਦੇ ਹੋਏ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਹੈ।

post by parmvir singh

See also  ਮਕਾਨ ਉੱਤੇ 12 ਲੱਖ ਰੁਪਏ ਦਾ ਬੈਂਕ ਤੋਂ ਕਰਜ਼ਾ ਲੈ ਆਪਣੇ ਦੋਸਤ ਨਾਲ ਮਾਰੀ ਠੱਗੀ