ਦਸੂਹਾ ਪੁਲਿਸ ਨੂੰ ਸਰਚ ਅਪ੍ਰੇਸ਼ਨ ਦੌਰਾਨ ਮਿਲੀ ਵੱਡੀ ਕਾਮਯਾਬੀ , ਨਸ਼ੀਲੇ ਪਦਾਰਥ ਸਮੇਤ ਤਿੰਨ ਗ੍ਰਿਫ਼ਤਾਰ

ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ. ਅਤੇ ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਡੀ.ਐਸ.ਪੀ. ਦਸੂਹਾ ਬਲਵੀਰ ਸਿੰਘ, ਐਸ.ਐਚ.ਓ. ਦਸੂਹਾ ਬਿਕਰਮਜੀਤ ਸਿੰਘ, ਐਸ.ਐਚ.ਓ. ਤਲਵਾੜਾ ਹਰਗੁਰਦੇਵ ਸਿੰਘ ਦੀਆਂ ਪੁਲਿਸ ਪਾਰਟੀਆਂ ਨੂੰ ਨਾਲ ਲੈ ਕੇ ਪਿੰਡ ਛਾਂਗਲਾ ਅਤੇ ਜਲੋਟਾ ਵਿਚ ਸਰਚ ਆਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਜਸਬੀਰ ਕੌਰ ਦੇ ਘਰ ਵਿਚੋਂ 265 ਗਰਾਮ ਹੀਰੋਇਨ ਅਤੇ 2 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ |

ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਦਸੂਹਾ ਬਲਬੀਰ ਸਿੰਘ ਨੇ ਦੱਸਿਆ ਕਿ ਜਸਬੀਰ ਕੌਰ ਦਾ ਪਤੀ ਘਰ ਦੀ ਕੰਧ ਟੱਪ ਕੇ ਭੱਜ ਗਿਆ | ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਪਿੰਡ ਜਲੋਟਾ ਦੇ ਮੋੜ ਤੋਂ ਏ.ਐਸ.ਆਈ. ਮੇਜਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਇਕ ਮੋਟਰਸਾਈਕਲ ‘ਤੇ 2 ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਅਤੇ ਜਸਵੰਤ ਸਿੰਘ ਦੇ ਕਬਜ਼ੇ ਵਿਚੋਂ 255 ਗਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ |

ਡੀ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਗੁਰਪ੍ਰੀਤ ਸਿੰਘ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇਗਾ |

See also  ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ, CM ਮਾਨ ਨੇ ਜਤਾਇਆ ਦੁੱਖ