ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਵੱਡਾ ਤੋਹਫ਼ਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

narinder modi narinder tomar

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ। ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ ਰੋਜ਼ਾ ‘ਪੀਐੱਮ ਕਿਸਾਨ ਸੰਮਾਨ ਸੰਮੇਲਨ 2022’ ਦੌਰਾਨ ਜਾਰੀ ਕੀਤੀ ਹੈ।ਇਸ ਮੌਕੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੀ ਮੌਜੂਦ ਸਨ। ਸਮਾਗਮ ਵਿੱਚ ਦੇਸ਼ ਭਰ ਤੋਂ 13,500 ਕਿਸਾਨ ਤੇ 1500 ਐਗਰੀ-ਸਟਾਰਟਅੱਪਸ ਵੀ ਸ਼ਮੂਲੀਅਤ ਕਰ ਰਹੇ ਹਨ।

narinder modi, narinder tomar

ਕੇਂਦਰ ਸਰਕਾਰ ਨੇ ਲਾਭਪਾਤਰੀ ਦਾ ਦਰਜਾ ਦੇਖਣ ਦਾ ਤਰੀਕਾ ਬਦਲ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨ ਆਪਣੇ ਰਜਿਸਟਰਡ ਮੋਬਾਈਲ ਨੰਬਰ ਅਤੇ ਆਧਾਰ ਕਾਰਡ ਦੀ ਮਦਦ ਨਾਲ ਲਾਭਪਾਤਰੀ ਸਥਿਤੀ ਦੀ ਜਾਂਚ ਕਰ ਸਕਦੇ ਸਨ। ਹੁਣ ਆਧਾਰ ਕਾਰਡ ਦੀ ਵਰਤੋਂ ਬੰਦ ਕਰ ਦਿੱਤੀ ਗਈ ਹੈ। ਹੁਣ ਕਿਸਾਨ ਆਧਾਰ ਕਾਰਡ ਦੀ ਵਰਤੋਂ ਕਰਕੇ ਪ੍ਰਧਾਨ ਮੰਤਰੀ ਕਿਸਾਨ ਦੀ ਅਧਿਕਾਰਤ ਵੈੱਬਸਾਈਟ ‘ਤੇ ਲਾਭਪਾਤਰੀ ਸਥਿਤੀ ਨਹੀਂ ਦੇਖ ਸਕਦੇ।

See also  ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਟੂਟੋਮਜਾਰਾ ਵਿੱਖੇ ਕਾਰਾਂ ਦੀ ਆਹਮੋ ਸਾਹਮਣੇ ਟੱਕਰ 'ਚ ਪੰਜ ਜਖ਼ਮੀ