ਧੂਮ ਧਾਮ ਨਾਲ ਮਨਾਇਆ ਗਿਆ ਡਾ. ਭੀਮ ਰਾਓ ਅੰਬੇਦਕਰ ਦਾ 132 ਵਾਂ ਜਨਮ ਦਿਹਾੜਾ

ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦਾ 132 ਵਾਂ ਜਨਮ ਦਿਹਾੜਾ ਪੂਰੇ ਦੇਸ਼ ਵਿਚ ਧੂਮ ਧਾਮ ਨਾਲ ਮਨਾਇਆ ਗਿਆ,ਇਸੇ ਤਹਿਤ ਅੱਜ ਪੰਜਾਬ ਨੈਸ਼ਨਲ ਬੈਂਕ SC/ST ਵਿੰਗ ਅੰਮ੍ਰਿਤਸਰ ਦੇ ਜ਼ੋਨਲ ਦਫਤਰ ਰਣਜੀਤ ਐਵਨਿਊ ਵਿਖੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ 132 ਵੀ ਵਰੇਗੰਢ ਕੇਕ ਕੱਟ ਕੇ ਮਨਾਈ ਗਈ।ਇਸ ਮੌਕੇ ਐਕਸਾਇਜ ਅਸਿਸਟੈਂਟ ਕਮਿਸ਼ਨਰ ਨਵਜੀਤ ਸਿੰਘ , ਸੁਪਰਡੈਂਟ ਆਫ ਪੁਲਿਸ ਗੁਰਪ੍ਰਤਾਪ ਸਿੰਘ ਸਹੋਤਾ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨਜਰ ਸ਼੍ਰੀ ਪ੍ਰਵੀਨ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ,ਇਸ ਮੌਕੇ ਨੈਸ਼ਨਲ ਬੈਂਕ ਐਸੋਸੀਏਸ਼ਨ ਦੇ ਪ੍ਰਧਾਨ ਜਸਮੀਤ ਸਿੰਘ ਗਿੱਲ ਵੱਲੋ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਾਨੂੰ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ ਉਹਨਾਂ ਦੇ ਦੱਸੇ ਮਾਰਗ ਤੇ ਚਲਣ ਦੀ ਪ੍ਰੇਰਣਾ ਲੈਣੀ ਚਾਹੀਦੀ ਹੈ।

See also  ਦੂਜੀ ਵਾਰ ਚੇਅਰਮੈਨ ਬਣਨ ਉਪਰੰਤ ਮਹਿਤਾਬਗੜ੍ਹ ਵਿਚ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ