ਨਵਜੋਤ ਸਿੰਘ ਸਿੱਧੂ ਰਿਹਾਅ ਹੋ ਆਏ ਬਾਹਰ, Z ਸੁਰੱਖਿਆ ਨੂੰ Y ਸ਼੍ਰੇਣੀ ‘ਚ ਬਦਲਿਆ

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਨਾਮ ਮੰਨਿਆ ਜਾਂਦਾ ਹੈ। ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ ਪ੍ਰੰਤੂ ਨਾਲ ਹੀ ਇਸ ਦੌਰਾਨ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਕਾਂਗਰਸ ਨੇਤਾ ਦੀ ਜ਼ੈੱਡ z + ਸੁਰੱਖਿਆ ਨੂੰ ਘੱਟ ਕਰਦੇ ਹੋਏ ਉਨ੍ਹਾਂ ਨੂੰ ਵਾਈ y ਸੁਰੱਖਿਆ ਦਿੱਤੀ ਗਈ ਹੈ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ, ਐਮ ਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ ਸਵੇਰ ਤੋਂ ਹੀ ਇਕੱਠੇ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸੀ, ਇਹ ਸਜ਼ਾ ਅੱਜ ਪੂਰੀ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

post by parmvir singh

See also  ਭੇਦ ਭਰੇ ਹਲਾਤਾਂ ਚ ਮਹਿਲਾ ਦੀ ਲਾਸ਼ ,ਨਸ਼ੇ ਦੇ ਕਾਰਨ ਪਤੀ ਅਕਸਰ ਘਰ 'ਚ ਰੱਖਦਾ ਸੀ ਲੜਾਈ