ਸੜਕ ਤੇ ਦਰੱਖਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੇ ਨਹਿਰ ਦੇ ਨਜ਼ਦੀਕ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ। ਨਹਿਰ ਦੇ ਨਾਲ ਲੱਗਦੇ ਗੰਨੇ ਦੇ ਖੇਤਾਂ ਵਿੱਚ ਕੰਮ ਕਰਨ ਆਏ ਦਿਲਵਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਦਰੱਖਤ ਨਾਲ ਲਟਕਦੀ ਹੋਈ ਲਟਕਦੀ ਹੋਈ ਲਾਸ਼ ਦੇਖੀ ਤਾਂ ਉਨ੍ਹਾਂ ਪੁਲਿਸ ਨੂੰ ਦੱਸਿਆ।

ਥਾਣਾ ਗੜ੍ਹਸ਼ੰਕਰ ਤੋਂ ਏ ਐਸ ਆਈ ਸੁਖਵਿੰਦਰ ਸਿੰਘ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈਕੇ ਮੌਕੇ ਤੇ ਪੁੱਜੇ ਤਾਂ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਮਨਜੀਤ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਬੋੜਾ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਏ ਐਸ ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

post by parmvir singh

See also  ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ