ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ

ਪਾਕਿਸਤਾਨੀ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੀ ਸਵੇਰ ਤੜਕਸਾਰ ਪਾਕਿਸਤਾਨੀ ਤਸਕਰਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਿਚਕਾਰ ਹੋਈ ਗੋਲੀਬਾਰੀ ਤੋਂ ਬਾਅਦ ਵੱਡੀ ਮਾਤਰਾ ‘ਚ ਹੈਰੋਈਨ ਦੀ ਖੇਪ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਬੀਐੱਸਐੱਫ਼ ਦੀ ਲਗਾਤਾਰ ਸਰਗਰਮੀ ਕਾਰਨ ਪਾਕਿਸਤਾਨ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋ ਪਾਇਆ ਪਰ ਫਿਰ ਵੀ ਆਪਣੀਆਂ ਗਤੀਵਿਧੀਆਂ ਬੰਦ ਨਹੀਂ ਕਰ ਰਿਹਾ ਹੈ।

dron

ਇਸ ਦੇ ਨਾਲ ਹੀ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ‘ਚ ਬੀਐੱਸਐੱਫ਼ ਦੀ 113 ਬਟਾਲੀਅਨ ਨੇ ਬੀ.ਓ.ਪੀ ਘਣੀਆ ਬਾਂਗਰ ‘ਚ ਇਕ ਪਾਕਿਸਤਾਨੀ ਡਰੋਨ ਗੋਲਾਬਾਰੀ ਕਰ ਕੇ ਮਾਰ ਸੁੱਟਿਆ। ਜਿਸ ਥਾਂ ‘ਤੇ ਡਰੋਨ ਸੁੱਟਿਆ ਸੀ, ਉਸ ਥਾਂ ‘ਤੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਕੋਈ ਵੱਡੀ ਖੇਪ ਮਿਲਣ ਦੀ ਸੰਭਾਵਨਾ ਹੈ।

post by parmvir singh

See also  ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਆਈ.ਏ.ਐੱਸ ਅਧਿਕਾਰੀ ਡਾ: ਸਤਬੀਰ ਸਿੰਘ ਹੋਣਗੇ