ਨਾਭਾ ਬਲਾਕ ਦੇ ਪਿੰਡ ਮੈਹਸ ਦੇ ਲੋਕ ਨਸ਼ੇ ਨੂੰ ਜੜੋਂ ਖ਼ਤਮ ਕਰਨ ਹੋਏ ਇਕਜੁੱਟ

ਪੰਜਾਬ ਵਿੱਚ ਨਸ਼ੇ ਦੇ ਛੇਵੇ ਦਰਿਆ ਨੂੰ ਰੋਕਣ ਦੇ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਦਿਖਾਈ ਦੇ ਰਿਹਾ ਹੈ। ਉਥੇ ਹੀ ਹੁਣ ਪੰਜਾਬ ਭਰ ਦੇ ਪਿੰਡਾਂ ਦੇ ਲੋਕ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਲਈ ਉਹ ਆਪ ਖੁਦ ਹੀ ਬੀੜਾ ਚੁੱਕ ਰਹੇ ਹਨ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਮੈਹਸ ਦੇ ਵਿੱਚ ਚਿੱਟੇ ਦੇ ਨਾਲ ਬੀਤੇ ਦਿਨੀਂ ਹੋਈਆਂ ਮੌਤਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀ ਇਕਜੁੱਟ ਹੋ ਗਏ ਹਨ। ਪਿੰਡ ਦੇ ਹੀ ਨੌਜਵਾਨ ਵੱਲੋਂ ਚਿੱਟੇ ਦੀ ਦਲਦਲ ਵਿਚੋਂ ਕਿਵੇਂ ਨਿਕਲਿਆ ਆਪਣੀ ਹੱਡ-ਬੀਤੀ ਸੁਣਾਈ ਅਤੇ ਸੁਣ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ। ਪਿੰਡ ਦੀ ਪੰਚਾਇਤ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਕੋਈ ਵੀ ਪਿੰਡ ਵਿੱਚ ਨਸ਼ਾ ਕਰਦਾ ਫੜਿਆ ਗਿਆ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

meeting

ਨਾਭਾ ਬਲਾਕ ਦਾ ਪਿੰਡ ਮੈਹਸ ਹੈ ਜਿੱਥੇ ਪਿੰਡ ਵਿੱਚ ਚਿੱਟੇ ਦੇ ਨਸ਼ੇ ਦੇ ਚੱਲਦਿਆਂ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਗਏ। ਇਹ ਉਹੀ ਪਿੰਡ ਹੈ ਜਿੱਥੇ ਦੀ ਲੜਕੀ ਹਰਜਿੰਦਰ ਕੌਰ ਕਾਮਨਵੈਲਥ ਖੇਡਾਂ ਵਿੱਚ ਸਿਲਵਰ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਸੀ ਪਰ ਪਿੰਡ ਵਿੱਚ ਨੌਜਵਾਨ ਪੀੜ੍ਹੀ ਨਸ਼ੇ ਦੀ ਲੱਥ ਵਿੱਚ ਲੱਗ ਗਈ ਜਿਸ ਕਾਰਨ ਪਿੰਡ ਵਿੱਚ ਕਈ ਮੌਤਾਂ ਵੀ ਹੋਈਆਂ। ਪਰ ਹੁਣ ਪੁਲਸ ਪ੍ਰਸ਼ਾਸਨ ਅਤੇ ਪਿੰਡ ਵਾਸੀ ਇਕਜੁੱਟ ਹੋ ਕੇ ਨਸ਼ਾ ਤਸਕਰਾਂ ਦੇ ਖਿਲਾਫ ਖੜ੍ਹੇ ਹੋਏ ਹਨ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਭਰੋਸਾ ਦਿੱਤਾ ਕਿ ਜੇਕਰ ਕੋਈ ਸਾਡੇ ਪਿੰਡ ਵਿੱਚ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇਗੀ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਅਸੀਂ ਆਪਣੇ ਬੱਚਿਆਂ ਨੂੰ ਨਾ ਸੰਭਾਲਿਆ ਤਾਂ ਆਉਣ ਵਾਲੇ ਸਮੇਂ ਵਿਚ ਉਹ ਵੀ ਨਸ਼ੇ ਦੀ ਦਲਦਲ ਵਿੱਚ ਧਸ ਜਾਣਗੇ। ਇਸ ਮੌਕੇ ਚਿੱਟੇ ਦੇ ਨਸ਼ੇ ਦੀ ਦਲਦਲ ਵਿੱਚ ਗਰਕ ਹੋ ਕੇ ਬਾਹਰ ਆਇਆ ਨੌਜਵਾਨ ਗੁਰਜੰਟ ਸਿੰਘ ਨੇ ਕਿਹਾ ਕਿ ਮੈਂ ਪਿਛਲੇ 5 ਸਾਲਾਂ ਤੋਂ ਚਿੱਟੇ ਦੇ ਨਸ਼ੇ ਦੇ ਦਲਦਲ ਵਿੱਚ ਫਸ ਗਿਆ ਸੀ। ਮੇਰੇ ਨਾਲ ਕਈ ਚਾਨਸ ਹੋਏ ਮੈਂ ਬੇਹੋਸੀ ਦੀ ਹਾਲਤ ਵਿੱਚ ਰਿਹਾ ਹਾਂ। ਨਸ਼ੇ ਕਾਰਨ ਮੇਰੀ ਪਤਨੀ ਅਤੇ ਮੇਰੀ ਬੇਟੀ ਵੀ ਮੇਰੇ ਤੋਂ 1 ਸਾਲ ਦੂਰ ਰਹੇ। ਨਸ਼ੇ ਦੇ ਚੱਲਦੇ ਮੈਂ ਆਪਣਾ ਸਭ ਕੁੱਝ ਗਵਾ ਲਿਆ ਸੀ ਅਤੇ ਹੁਣ 5 ਮਹੀਨਿਆਂ ਤੋਂ ਨਸ਼ਾ ਤਿਆਗ ਕੇ ਹੁਣ ਮੈਂ ਆਪਣੇ ਬਲਬੂਤੇ ਤੇ ਖੜਾ ਹੋਇਆ ਹਾਂ ਕਿਉਂਕਿ ਮੈਂ ਮਾੜੀ ਸੰਗਤ ਤੇ ਇਸ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਜੋ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਉਹ ਬਾਹਰ ਨਿਕਲ ਕੇ ਆਪਣੇ ਘਰ ਵਿੱਚ ਖੁਸ਼ੀ ਖੁਸ਼ੀ ਰਹਿਣ।
ਇਸ ਮੌਕੇ ਤੇ ਨਾਭਾ ਸਦਰ ਥਾਣੇ ਦੇ ਐਸ.ਐਚ.ਓ ਗੁਰਪ੍ਰੀਤ ਸਿੰਘ ਭਿੰਡਰ ਨੇ ਕਿਹਾ ਕਿ ਪਿੰਡ ਵਿੱਚ ਨਸ਼ੇ ਦੇ ਕਾਰਨ ਕਾਫੀ ਮੌਤਾਂ ਹੋ ਚੁੱਕੀਆਂ ਹਨ ਅਤੇ ਅਸੀਂ ਪਿੰਡ ਵਾਸੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਵਾਇਆ ਕਿ ਅਸੀਂ ਮੋਢੇ ਨਾਲ ਮੋਢਾ ਲਗਾ ਕੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਾਂਗੇ। ਅਸੀਂ ਵੀ ਇਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਉਹ ਨਸ਼ਾ ਤਸਕਰਾਂ ਦਾ ਨਾਮ ਉਜਾਗਰ ਕਰਨ ਅਸੀਂ ਵੀ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਾਂਗੇ ਅਤੇ ਕਿਸੇ ਵੀ ਕੀਮਤ ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

See also  ਵੱਡੀ ਖ਼ਬਰ: ਪੰਜਾਬ ਦੇ AG ਵਿਨੋਦ ਘਈ ਨੇ CM ਮਾਨ ਨੂੰ ਸੌਪਿਆਂ ਅਸਤੀਫ਼ਾਂ, ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਹੋ ਸਕਦੇ ਹਨ ਪੰਜਾਬ ਦੇ ਨਵੇਂ AG

post by parmvir singh